Nabaz-e-punjab.com

ਭਾਜਪਾ ਕੌਂਸਲਰ ਅਰੁਣ ਸ਼ਰਮਾ ਵੱਲੋਂ ਫੇਜ਼-5 ਦੇ ਪਾਰਕ ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ

ਵਾਰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ: ਅਰੁਣ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਭਾਜਪਾ ਦੇ ਸੀਨੀਅਰ ਆਗੂ ਅਤੇ ਕੌਂਸਲਰ ਅਰੁਣ ਸ਼ਰਮਾ ਨੇ ਅੱਜ ਇੱਥੋਂ ਦੇ ਫੇਜ਼-5 (ਵਾਰਡ ਨੰਬਰ-9) ਵਿੱਚ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਸਬੰਧੀ ਅਨੇਕਾਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਅਤੇ ਵੱਡੇ ਪਾਰਕਾਂ ਵਿੱਚ 56 ਓਪਨ ਏਅਰ ਜਿੰਮ ਸਥਾਪਿਤ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ। ਜਿਨ੍ਹਾਂ ’ਚੋਂ ਅੱਜ ਫੇਜ਼-5 ਦੇ ਲੋਕਾਂ ਨੂੰ ਓਪਨ ਜਿੰਮ ਸਮਰਪਿਤ ਕੀਤਾ ਗਿਆ ਅਤੇ ਲੋਕਾਂ ਨੂੰ ਲੱਡੂ ਵੰਡੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਪਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਾਰਡ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ ਅਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਐਲਈਡੀ ਲਾਈਟਾਂ ’ਤੇ 25 ਲੱਖ ਅਤੇ ਪੇਵਰ ਬਲਾਕ\ਇੰਟਰਲਾਕ ਟਾਈਲਾਂ ’ਤੇ ਲਗਭਗ ਦੋ ਕਰੋੜ ਖਰਚ ਕੀਤੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਵਿੱਚ ਫੁੱਟਪਾਥ ਬਣਾਉਣਾ ਦਾ ਕੰਮ ਜੰਗੀ ਪੱਧਰੀ ’ਤੇ ਚਲ ਰਿਹਾ ਹੈ। ਇਸ ਕੰਮ ’ਤੇ 15 ਲੱਖ ਰੁਪਏ ਖਰਚੇ ਜਾ ਰਹੇ ਹਨ। ਇਸ ਤੋਂ ਇਲਾਵਾ 40 ਲੱਖ ਰੁਪਏ ਦੀ ਲਾਗਤ ਨਾਲ ਰਿਹਾਇਸ਼ੀ ਖੇਤਰ ਵਿਚਲੇ 5 ਪਾਰਕਾਂ ਨੂੰ ਨਵੇਂ ਸਿਰਿਓਂ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਨਿਕਾਸੀ ਦੇ ਪ੍ਰਬੰਧ ਕੀਤੇ ਗਏ ਹਨ। ਜਿਸ ਕਾਰਨ ਐਤਕੀਂ ਬਰਸਾਤ ਦੇ ਦਿਨਾਂ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਦਾਖ਼ਲ ਹੋਣ ਵੀ ਬਚਾਅ ਰਿਹਾ ਹੈ। ਜਦੋਂਕਿ ਪਿਛਲੇ ਸਾਲਾਂ ਵਿੱਚ ਹਰੇਕ ਇਸ ਖੇਤਰ ਦੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਇਸ ਮੌਕੇ ਪਰਸਨ ਸਿੰਘ, ਤਾਰਾ ਸਿੰਘ, ਮੋਹਨਬੀਰ ਸਿੰਘ, ਸਾਬਕਾ ਪੀਟੀਆਈ ਕ੍ਰਿਸ਼ਨ ਸਿੰਘ, ਅਨੁਪਮਾ ਸ਼ਰਮਾ, ਕਰਮਜੀਤ ਕੌਰ, ਐਸਕੇ ਜੈਨ, ਜੈ ਸਿੰਘ, ਰਜਿੰਦਰ ਕੁਮਾਰ, ਸੰਜੀਵ ਕੁਮਾਰ ਰਬੜਾ, ਅਰੁਣ ਅਵਸਥੀ, ਰਾਮਲਾਲ, ਕੁਸ਼ਮ ਰਾਣੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …