ਭਾਜਪਾ ਕੌਂਸਲਰ ਅਸ਼ੋਕ ਝਾਅ ਨੇ ਮੈਂਗੋ ਪਾਰਕ ਵਿੱਚ ਨਵਾਂ ਟਰੈਕ ਬਣਾਉਣ ਦਾ ਕੀਤਾ ਉਦਘਾਟਨ

ਨੌਜਵਾਨਾਂ ਦੀ ਸੁਵਿਧਾ ਲਈ ਬਾਸਕਟਬਾਲ ਦਾ ਕੋਟ ਬਣਾਇਆ ਜਾਵੇਗਾ: ਅਸ਼ੋਕ ਝਾਅ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਭਾਜਪਾ ਦੇ ਕੌਂਸਲਰ ਅਸ਼ੋਕ ਝਾਅ ਅਤੇ ਅਕਾਲੀ ਆਗੂ ਨਰਿੰਦਰ ਸਿੰਘ ਸੰਧੂ ਨੇ ਅੱਜ ਇੱਥੋਂ ਦੇ ਮੈਂਗੋ ਪਾਰਕ ਵਿੱਚ ਲੋਕਾਂ ਦੀ ਸਹੂਲਤ ਲਈ ਨਵੇਂ ਟਰੈਕ ਬਣਾਉਣ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ’ਤੇ ਕਰੀਬ 25 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਇਲਾਵਾ ਪਾਰਕ ਵਿੱਚ ਨਵੇਂ ਬੈਂਕ ਅਤੇ ਸਟਰੀਟ ਲਾਈਟ ਅਤੇ ਫੁੱਟ ਲਾਈਟ ਅਤੇ ਸਫ਼ਾਈ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਪਾਰਕ ਵਿੱਚ ਸੈਰ ਕਰਨ ਆਉਂਦੇ ਨਾਗਰਿਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਭਾਜਪਾ ਆਗੂ ਨੇ ਦੱਸਿਆ ਕਿ ਪਾਰਕ ਵਿੱਚ ਨੌਜਵਾਨਾਂ ਦੀ ਸੁਵਿਧਾ ਲਈ ਬਾਸਕਟਬਾਲ ਦਾ ਕੋਟ ਵੀ ਬਣਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਲਗਭਗ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਵਾਰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਲਈ ਕੋਈ ਕਸਰ ਨਹੀਂ ਛੱਡੀ ਗਈ ਹੈ। ਸਮੁੱਚੇ ਏਰੀਆ ਵਿੱਚ ਉਂਜ ਉਨ੍ਹਾਂ ਦੱਸਿਆ ਕਿ ਵੀਰ ਚੱਕਰ ਵਿਜੇਤਾ ਸ਼ਹੀਦ ਜੋਗਿੰਦਰ ਸਿੰਘ ਦੀ ਯਾਦਗਾਰੀ ਪਾਰਕ ਵਿੱਚ ਲੋਕਾਂ ਦੀ ਸਹੂਲਤ ਲਈ ਪਬਲਿਕ ਪਖਾਨਾ ਅਤੇ ਦੋ ਓਪਨ ਏਅਰ ਜਿਮ ਲਗਾਉਣ ਦਾ ਕੰਮ ਪੰਜਾਬ ਸਰਕਾਰ ਦੀਆਂ ਵਧੀਕੀਆਂ ਕਾਰਨ ਪੈਂਡਿੰਗ ਪਏ ਹਨ। ਉਨ੍ਹਾਂ ਦੱਸਿਆ ਕਿ ਸਿਆਸੀ ਦਖ਼ਲ ਅੰਦਾਜ਼ੀ ਕਾਰਨ ਅਧਿਕਾਰੀ ਇਨ੍ਹਾਂ ਕੰਮਾਂ ਦੇ ਟੈਂਡਰ ਨਹੀਂ ਖੋਲ੍ਹੇ ਜਾ ਰਹੇ ਹਨ। ਜਦੋਂਕਿ ਅੰਮ੍ਰਿਤ ਯੋਜਨਾ ਤਹਿਤ ਕੇਂਦਰ ਸਰਕਾਰ ਵੱਲੋਂ ਪਬਲਿਕ ਪਖ਼ਾਨੇ ਲਈ 12 ਲੱਖ ਰੁਪਏ ਪਹਿਲਾਂ ਹੀ ਰਿਲੀਜ਼ ਕਰ ਦਿੱਤੇ ਗਏ ਹਨ ਲੇਕਿਨ ਹੁਕਮਰਾਨਾਂ ਦੀ ਤੰਗ ਦਿੱਲੀ ਕਾਰਨ ਇਹ ਕੰਮ ਪਿਛਲੇ ਅੱਠ ਮਹੀਨੇ ਤੋਂ ਰੁਕੇ ਹੋਏ ਹਨ। ਇਸ ਮੌਕੇ ਸ਼ਾਹੀਮਾਜਰਾ ਮੰਦਰ ਕਮੇਟੀ ਦੇ ਪ੍ਰਧਾਨ ਰਾਮ ਕੁਮਾਰ ਸ਼ਰਮਾ, ਜਗਦੀਸ਼ ਪਾਸਵਨ, ਰਣਬੀਰ ਸਿੰਘ ਅਤੇ ਗੋਲਡੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…