ਭਾਜਪਾ ਕੌਂਸਲਰ ਸੈਹਬੀ ਆਨੰਦ ਵੱਲੋਂ ਜਥੇਦਾਰ ਕੁੰਭੜਾ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਅੱਜ ਇੱਥੋਂ ਦੇ ਫੇਜ਼ 7 ਵਿਖੇ ਭਾਜਪਾ ਦੇ ਯੁਵਾ ਕੌਂਸਲਰ ਸੈਹਬੀ ਆਨੰਦ ਵੱਲੋਂ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦਾ ਵਿਸ਼ੇਸ ਸਨਮਾਨ ਕੀਤਾ ਗਿਆ ਅਤੇ ਲੱਡੂ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੈਹਬੀ ਆਨੰਦ ਨੇ ਕਿਹਾ ਕਿ ਜਥੇਦਾਰ ਕੁੰਭੜਾ ਸੀਨੀਅਰ ਅਕਾਲੀ ਆਗੂ ਹਨ ਅਤੇ ਉਹਨਾਂ ਨਾਲ ਮਿਲਕੇ ਭਾਜਪਾ ਵੀ ਸ਼ਹਿਰ ਵਿੱਚ ਅਕਾਲੀ ਭਾਜਪਾ ਗੱਠਜੋੜ ਨੂੰ ਹੋਰ ਮਜਬੂਤ ਕਰਨ ਲਈ ਕੰਮ ਕਰੇਗੀ। ਉਹਨਾਂ ਕਿਹਾ ਕਿ ਜਥੇਦਾਰ ਕੁੰਭੜਾ ਦਾ ਸਾਰੇ ਹੀ ਆਗੂ ਸਨਮਾਨ ਕਰਦੇ ਹਨ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਜਥੇਦਾਰ ਕੁੰਭੜਾ ਦੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਣਨ ਨਾਲ ਮੁਹਾਲੀ ਵਿਚ ਅਕਾਲੀ ਦਲ ਅਤੇ ਭਾਜਪਾ ਗਠਜੋੜ ਹੋਰ ਮਜਬੂਤ ਹੋਵੇਗਾ ਅਤੇ ਸ੍ਰੀ ਕੁੰਭੜਾ ਭਾਜਪਾ ਨੂੰ ਉਸ ਦੀ ਬਣਦੀ ਹਿੱਸੇਦਾਰੀ ਮੁਹਈਆ ਕਰਵਾਉਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਟਰੈਵਲ ਏਜੰਟਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਵਿੱਢੀ

ਮੁਹਾਲੀ ਪੁਲੀਸ ਨੇ ਟਰੈਵਲ ਏਜੰਟਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਨਬਜ਼-ਏ-ਪੰਜਾਬ, ਮੁਹਾਲੀ, 24 ਫ…