ਭਾਜਪਾ ਕੌਂਸਲਰ ਸਰਾਓ ਵੱਲੋਂ ਫੇਜ਼-10 ਵਿੱਚ ਸੜਕਾਂ ’ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਇੱਥੋਂ ਦੇ ਵਾਰਡ ਨੰਬਰ-28 (ਫੇਜ਼-10) ਤੋਂ ਭਾਜਪਾ ਦੇ ਕੌਂਸਲਰ ਹਰਦੀਪ ਸਿੰਘ ਸਰਾਓਂ ਵੱਲੋਂ ਰਿਹਾਇਸ਼ੀ ਖੇਤਰ ਦੀਆਂ ਸੜਕਾਂ ਉੱਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਖ਼ੁਦ ਸੜਕ ’ਤੇ ਲੁੱਕ ਅਤੇ ਪ੍ਰੀਮਿਕਸ ਪਾਈ ਅਤੇ ਮੌਕੇ ’ਤੇ ਹਾਜ਼ਰ ਪਤਵੰਤਿਆਂ ਅਤੇ ਮਜਦੂਰਾਂ ਨੂੰ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਰਾਓ ਨੇ ਕਿਹਾ ਕਿ ਅੱਜ ਫੇਜ਼-10 ਦੀ ਬੀ ਸੜਕ ਦੀ ਰੀ ਕਾਰਪੇਟਿੰਗ ਦਾ ਕੰਮ ਆਰੰਭ ਕੀਤਾ ਗਿਆ ਹੈ ਅਤੇ ਉਹਨਾਂ ਦੇ ਵਾਰਡ ਵਿੱਚ ਪੈਂਦੀਆਂ ਸਾਰੀਆਂ ਸੜਕਾਂ ਦੀ ਰੀ ਕਾਰਪੈਟਿੰਗ ਦਾ ਕੰਮ ਜਲਦੀ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਹੋਰ ਬਾਕੀ ਰਹਿੰਦੇ ਵਿਕਾਸ ਕਾਰਜ ਅਤੇ ਫੁੱਟਪਾਥਾਂ ਦੀ ਮੁਰੰਮਤ ਅਤੇ ਪਾਰਕਾਂ ਨੂੰ ਵਧੀਆਂ ਤਰੀਕੇ ਨਾਲ ਵਿਸਕਤ ਕਰਨ ਦੇ ਕੰਮ ਵੀ ਛੇਹੀ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਜਸਵਿੰਦਰ ਕੁਮਾਰ, ਲਖਵੀਰ ਸਿੰਘ, ਵਿਕਟਰ ਸਿੰਘ, ਮਨਜੀਤ ਸਿੰਘ ਬਿਲਖੂ ਅਤੇ ਹੋਰ ਵਸਨੀਕ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…