Nabaz-e-punjab.com

ਭਾਜਪਾ ਕੌਂਸਲਰ ਨੇ ਫੇਜ਼-5 ਵਿੱਚ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ:
ਭਾਜਪਾ ਦੇ ਸੀਨੀਅਰ ਆਗੂ ਅਤੇ ਕੌਂਸਲਰ ਅਰੁਣ ਸ਼ਰਮਾ ਨੇ ਅੱਜ ਇੱਥੋਂ ਦੇ ਫੇਜ਼-5 (ਵਾਰਡ ਨੰਬਰ-9) ਵਿੱਚ ਐਚਈ ਬਲਾਕ ਦੀਆਂ ਚਾਰ ਗਲੀਆਂ ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਅਰੁਣ ਸ਼ਰਮਾ ਨੇ ਦੱਸਿਆ ਕਿ ਲੋਕਾਂ ਦੀ ਮੰਗ ਅਨੁਸਾਰ ਮਕਾਨ ਨੰਬਰ-1303 ਤੋਂ 1315 ਅਤੇ 1316 ਤੋਂ 1326, ਐਚਈ-193 ਤੋਂ 200 ਅਤੇ 1527 ਤੋਂ 1545 ਏਰੀਆ ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ 15 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਮੁੱਚੇ ਇਲਾਕੇ ਵਿੱਚ ਪਾਰਕਾਂ ਦਾ ਰੱਖ ਰਖਾਓ ਕਰਨ ਸਮੇਤ ਐਲਈਡੀ ਲਾਈਟਾਂ ਅਤੇ ਜਲ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਜਲ ਸਪਲਾਈ ਵੀ ਸੁਧਾਰ ਲਿਆਉਣ ਦੇ ਨਾਲ ਨਾਲ ਰੋਡ ਗਲੀਆਂ ਅਤੇ ਰਿਹਾਇਸ਼ੀ ਖੇਤਰ ਦੀ ਸਾਫ਼ ਸਫ਼ਾਈ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ।
ਇਸ ਮੌਕੇ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹ ਸਾਹਿਬਵਾੜਾ ਫੇਜ਼-5 ਦੇ ਪ੍ਰਧਾਨ ਦਰਸ਼ਨ ਸਿੰਘ ਸਿੱਧੂ, ਰਣਜੀਤ ਸਿੰਘ ਗਿੱਲ, ਭੁਪਿੰਦਰ ਸਿੰਘ ਵਾਲੀਆ, ਪਿਆਰਾ ਸਿੰਘ, ਰਾਜਨ ਕੁਮਾਰ, ਰਘਬੀਰ ਸਿੰਘ, ਤਰਲੋਕ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles

Check Also

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ: ਇੱਥੋਂ ਦੇ ਸੰਤ…