Nabaz-e-punjab.com

ਭਾਜਪਾ ਕੌਂਸਲਰ ਤੇ ਸ਼ਹਿਰ ਵਾਸੀਆਂ ਨੇ ਪਾਣੀ ਦੇ ਬਿੱਲਾਂ ਵਿੱਚ 5:5 ਗੁਣਾ ਵਾਧੇ ਖ਼ਿਲਾਫ਼ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਗਮਾਡਾ ਵੱਲੋਂ ਆਪਣੇ ਅਧੀਨ ਆਉਂਦੇ ਸੈਕਟਰਾਂ ਵਿੱਚ ਪੀਣ ਵਾਲੇ ਪਾਣੀ ਦੇ ਬਿੱਲਾਂ ਵਿੱਚ ਕੀਤੇ 5:5 ਗੁਣਾ ਵਾਧੇ ਦੇ ਖ਼ਿਲਾਫ਼ ਮੰਗਲਵਾਰ ਨੂੰ ਸੈਕਟਰ-68 ਦੇ ਵਸਨੀਕਾਂ ਵੱਲੋਂ ਬਣਾਈ ਸੰਯੁਕਤ ਐਕਸ਼ਨ ਕਮੇਟੀ ਦੇ ਚੇਅਰਮੈਨ ਤੇ ਭਾਜਪਾ ਕੌਂਸਲਰ ਬੌਬੀ ਕੰਬੋਜ ਦੀ ਅਗਵਾਈ ਹੇਠ ਰੋਸ ਮਾਰਚ ਕਰਦਿਆਂ ਗਮਾਡਾ ਵਿਰੁੱਧ ਵਿਖਾਵਾ ਕੀਤਾ।
ਇਸ ਮੌਕੇ ਭਾਜਪਾ ਆਗੂ ਬੌਬੀ ਕੰਬੋਜ ਨੇ ਕਿਹਾ ਕਿ ਗਮਾਡਾ ਅਧੀਨ ਆਉਂਦੇ ਸੈਕਟਰਾਂ ਵਿੱਚ ਪਾਣੀ ਦੇ ਭਾਅ ਬਹੁਤ ਜ਼ਿਆਦਾ ਵਧਾ ਦਿੱਤੇ ਗਏ ਹਨ, ਜਦੋਂਕਿ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਸੈਕਟਰਾਂ ਵਿੱਚ ਪਾਣੀ ਦੇ ਰੇਟ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਾਣੀ ਦੇ ਬਿੱਲਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ ਪ੍ਰੰਤੂ ਗਮਾਡਾ ਵੱਲੋਂ ਉਨ੍ਹਾਂ ਦੀ ਇਸ ਜਾਇਜ਼ ਮੰਗ ’ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਗਮਾਡਾ ਅਧੀਨ ਆਉਂਦੇ ਸੈਕਟਰਾਂ ਵਿੱਚ ਪਾਣੀ ਦੇ ਬਿੱਲਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਮਾਡਾ ਨੇ ਪਾਣੀ ਦੇ ਬਿੱਲਾਂ ਵਿੱਚ ਕੀਤਾ ਵਾਧਾ ਵਾਪਸ ਨਹੀਂ ਲਿਆ ਤਾਂ ਇਲਾਕਾ ਵਾਸੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…