ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਭਾਜਪਾ ਪੰਜਾਬ ਦੇ ਪ੍ਰਧਾਨ ਖ਼ਿਲਾਫ਼ ਕੇਸ ਦਰਜ ਕੀਤਾ: ਰਾਣਾ

ਮਲਕੀਤ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਸ਼ੀਲ ਰਾਣਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋੱ ਵਿਰੋਧੀ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣ ਲਈ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਉੱਪਰ ਮਾਮਲਆ ਦਰਜ ਕੀਤਾ ਗਿਆ ਹੈ। ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਸ੍ਰੀ ਰਾਣਾ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਬੇਕਸੂਰ ਲੋਕਾਂ ਦੀਆਂ ਮੌਤਾਂ, ਰਾਜ ਵਿੱਚ ਤਾਲਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਰਾਜ ਦੇ ਮਾਲੀਏ ਨੂੰ 5600 ਕਰੋੜ ਰੁਪਏ ਦਾ ਨੁਕਸਾਨ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਅਤੇ ਲੋੜਵੰਦ ਲੋਕਾਂ ਲਈ ਆਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਘੁਟਾਲੇ, ਰੇਤ ਮਾਫੀਆ, ਮਾਈਨਿੰਗ ਮਾਫੀਆ, ਕੇਂਦਰ ਵੱਲੋਂ ਭੇਜੇ ਗਏ ਰਾਸ਼ਨ ਵਿੱਚ ਕੀਤੇ ਘੁਟਾਲੇ, ਕੋਵਿਡ-19 ਦੌਰਾਨ ਕਾਂਗਰਸ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਪੀਪੀਈ ਕਿੱਟਾਂ ਦੇ ਘੁਟਾਲੇ ਅਤੇ ਜਨਤਕ ਸਿਹਤ ਸਹੂਲਤਾਂ ਖ਼ਿਲਾਫ਼ ਚੁੱਕੀ ਜਾਂਦੀ ਆਵਾਜ ਦਾ ਬਦਲਾ ਲੈਣ ਲਈ ਕਾਂਗਰਸ ਸਰਕਾਰ ਦੇ ਇਸ਼ਾਰੇ ਤੇ ਭਾਜਪਾ ਦੇ ਸੂਬਾ ਪ੍ਰਧਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਨਿਯਮ ਅਤੇ ਕਾਨੂੰਨ ਕਾਂਗਰਸੀ ਆਗੂਆਂ, ਵਿਰੋਧੀ ਧਿਰ ਅਤੇ ਜਨਤਾ ਲਈ ਵੱਖੋ-ਵੱਖਰੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸੀ ਨੇਤਾ ਕੋਈ ਉਦਘਾਟਨ ਜਾਂ ਮੀਟਿੰਗਾਂ ਕਰਦੇ ਹਨ ਉਦੋਂ ਉਨ੍ਹਾਂ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਜਾਂਦਾ ਪ੍ਰੰਤੂ ਜੇ ਵਿਰੋਧੀ ਧਿਰ ਦੇ ਨੇਤਾ ਆਪਣੇ ਵਰਕਰਾਂ ਨੂੰ ਉਨ੍ਹਾਂ ਦੇ ਘਰ ਮਿਲਣ ਜਾਂ ਉਥੇ ਗੱਲਬਾਤ ਕਰਨ ਜਾਂਦੇ ਹਨ ਤਾਂ ਉਨ੍ਹਾਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜੇ ਆਮ ਜਨਤਾ ਜਾਂ ਵਿਰੋਧੀ ਧਿਰ ਕੈਪਟਨ ਅਮਰਿੰਦਰ ਸਿੰਘ ਜਾਂ ਕਾਂਗਰਸ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਦੀ ਹੈ ਤਾਂ ਉਹਨਾਂ ਦੇ ਖ਼ਿਲਾਫ਼ ਕੇਸ ਦਰਜ ਕਰਵਾ ਕੇ ਉਨ੍ਹਾਂ ਨੂੰ ਮਾਨਸਿਕ ਜਾਂ ਸਰੀਰਕ ਤੌਰ ’ਤੇ ਤਸੀਹੇ ਦਿੱਤੇ ਜਾਂਦੇ ਹਨ।
ਸ੍ਰੀ ਰਾਣਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਇਹ ਨੀਵੇਂ ਪੱਧਰ ਦੀ ਰਾਜਨੀਤੀ ਭਾਜਪਾ ਵਰਕਰਾਂ ਨੂੰ ਨਹੀਂ ਰੋਕ ਸਕਦੀ ਅਤੇ ਭਾਜਪਾ ਵੱਲੋਂ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੂਬਾ ਦਫ਼ਤਰ ਦੇ ਸਹਿ ਇੰਚਾਰਜ ਖੁਸ਼ਵੰਤ ਰਾਏ ਗੀਗਾ, ਸੂਬਾ ਕਾਰਜਕਾਰੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਰਾਣਾ, ਜ਼ਿਲ੍ਹਾ ਮੀਤ ਪ੍ਰਧਾਨ ਰਾਜੀਵ ਸ਼ਰਮਾ, ਮੰਡਲ ਪ੍ਰਧਾਨ ਖਰੜ ਪਵਨ ਕੁਮਾਰ ਮਨੋਚਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …