nabaz-e-punjab.com

ਭਾਜਪਾ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ, ਡੀਸੀ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਕਿਸਾਨ ਮੋਰਚਾ ਭਾਜਪਾ ਜ਼ਿਲ੍ਹਾ ਮੁਹਾਲੀ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਪੱਤਰ ਦੇ ਕੇ ਮੰਗ ਕੀਤੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ। ਕਿਸਾਨ ਮੋਰਚਾ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਆਗੂਆਂ ਨੇ ਇਸ ਪੱਤਰ ਵਿੱਚ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਮੌਕੇ ਕਰਜਾ ਮੁਆਫ਼ੀ ਖਤਮ ਕਰਨ, ਫਸਲ ਦੀ ਪੂਰੀ ਰਕਮ ਦੇਣ ਦਾ ਵਾਅਦਾ ਕੀਤਾ ਸੀ ਅਤੇ ਕਿਹਾ ਸੀ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਹਰ ਤਰ੍ਹਾਂ ਦਾ ਕਿਸਾਨੀ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਇਸ ਕਰਕੇ ਹੀ ਕਿਸਾਨਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ ਤੇ ਪੰਜਾਬ ਵਿੱਚ ਕਾਂਗਰਸ ਸਰਕਾਰ ਬਣੀ।
ਭਾਜਪਾ ਦੇ ਜ਼ਿਲ੍ਹਾ ਸੁਸ਼ੀਲ ਰਾਣਾ, ਜਨਰਲ ਸਕੱਤਰ ਅਰੁਣ ਸ਼ਰਮਾ, ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜੈਮਲ ਸਿੰਘ ਰਾਣਾ ਨੇ ਕਿਹਾ ਕਿ ਕਾਂਗਰਸ ਸਰਕਾਰ ਹੁਣ ਕਿਸਾਨਾਂ ਦਾ ਕਰਜਾ ਮਾਫ ਕਰਨ ਦੇ ਵਾਅਦੇ ਤੋਂ ਭੱਜ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕਦੇ ਪ੍ਰਧਾਨ ਮੰਤਰੀ ਨੂੰ ਅਤੇ ਕਦੇ ਕੇੱਦਰੀ ਵਿੱਤ ਮੰਤਰੀ ਨੂੰ ਮਿਲ ਕੇ ਕਿਸਾਨਾਂ ਦਾ ਕਰਜਾ ਮਾਫ ਕਰਨ ਦੀ ਮੰਗ ਕਰਦੇ ਹਨ ਅਤੇ ਕਦੇ ਪੰਜਾਬ ਦੀ ਮਾਲੀ ਹਾਲਤ ਖਰਾਬ ਹੋਣ ਦਾ ਬਹਾਨਾ ਕਰਕੇ ਕਿਸਾਨਾਂ ਦਾ ਕਰਜਾ ਮਾਫ ਨਹੀਂ ਕੀਤਾ ਜਾ ਰਿਹਾ। ਉਹਨਾਂ ਲਿਖਿਆ ਹੈ ਕਿ ਮੁੱਖ ਮੰਤਰੀ ਪੰਜਾਬ ਨੇ 19 ਜੂਨ 2017 ਨੂੰ ਵਿਧਾਨ ਸਭਾ ਵਿੱਚ ਕਿਸਾਨਾਂ ਦਾ ਕਰਜਾ ਮਾਫ ਕਰਨ ਦਾ ਐਲਾਨ ਕੀਤਾ ਪਰ ਸਿਰਫ 2 ਲੱਖ ਰੁਪਏ ਤੱਕ ਹੀ। ਇਸ ਤੋੱ ਅਗਲੇ ਦਿਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਸਿਰਫ 1500 ਕਰੋੜ ਰੁਪਏ ਹੀ ਕਰਜਾ ਮੁਆਫੀ ਲਈ ਬਜਟ ਵਿੱਚ ਰੱਖੇ। ਅੱਜ ਤਕ ਨਾ ਤਾਂ ਕਿਸਾਨਾਂ ਦਾ ਕਰਜਾ ਮਾਫ ਹੋਇਆ ਹੈ ਅਤੇ ਨਾ ਹੀ ਇਸ ਸਬੰਧੀ ਬੈਂਕਾਂ ਨੂੰ ਕੋਈ ਪੱਤਰ ਆਇਆ ਹੈ ਕਰਜੇ ਤੋੱ ਪ੍ਰੇਸ਼ਾਨ ਕਿਸਾਨ ਬਹੁਤ ਦੁਖੀ ਹੋ ਰਹੇ ਹਨ। ਉਹਨਾਂ ਮੰਗ ਕੀਤੀ ਹੈ ਕਿ ਪੰਜਾਬ ਦੇ ਕਿਸਾਨਾਂ ਦਾ ਕਰਜਾ ਜਲਦੀ ਮਾਫ ਕੀਤਾ ਜਾਵੇ, ਬਰਸਾਤ ਕਾਰਨ ਖਰਾਬ ਹੋਈ ਫਸਲ ਦਾ ਮੁਆਵਜਾ ਦਿੱਤਾ ਜਾਵੇ। ਪਿੰਡਾਂ ਦੇ ਛੱਪੜਾਂ ਦੀ ਹਾਲਤ ਸੁਧਾਰੀ ਜਾਵੇ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਉਪ ਪ੍ਰਧਾਨ ਨਰਿੰਦਰ ਸਿੰਘ ਰਾਣਾ, ਸਰਬਜੀਤ ਬੈਦਵਾਨ, ਮੰਡਲ ਪ੍ਰਧਾਨ ਪਵਨ ਮਨੋਚਾ, ਰਜਨੀਸ਼ ਸ਼ਰਮਾ, ਹਰਦੀਪ ਸਿੰਘ, ਹਰਭਜਨ ਖਹਿਰਾ ਅਤੇ ਹਰਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…