
ਭਾਜਪਾ ਆਗੂ ਅਰੁਣ ਸ਼ਰਮਾ ਨੇ ਸਰਵਹਿੱਤਕਾਰੀ ਸਕੂਲ ਵਿੱਚ ਪੌਦੇ ਲਗਾ ਕੇ ਮਨਾਇਆ ਆਪਣਾ ਜਨਮ ਦਿਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੁਲਾਈ
ਮਿਉਂਸਪਲ ਕੌਂਸਲਰ ਅਤੇ ਭਾਜਪਾ ਦੇ ਸੀਨੀਅਰ ਆਗੂ ਅਰੁਣ ਸ਼ਰਮਾ ਨੇ ਅੱਜ ਨਵੀਂ ਪਿਰਤ ਪਾਉਂਦੇ ਹੋਏ ਸਰਵਹਿਤਕਾਰੀ ਸਕੂਲ ਸੈਕਟਰ-71 ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਆਪਣਾ ਜਨਮ ਦਿਨ ਮਨਾਇਆ। ਇਸ ਮੌਕੇ ਭਾਜਪਾ ਆਗੂ ਸ੍ਰੀ ਅਰੁਣ ਸ਼ਰਮਾ ਨੇ ਕਿਹਾ ਕਿ ਮੁਹਾਲੀ ਦੇ ਅਕਾਲੀ-ਭਾਜਪਾ ਕੌਂਸਲਰਾਂ ਨੇ ਫੈਸਲਾ ਕੀਤਾ ਹੈ ਕਿ ਹਰ ਕੌਂਸਲਰ ਆਪਣੇ ਜਨਮ ਦਿਨ ਅਤੇ ਹੋਰ ਖ਼ੁਸ਼ੀਆਂ ਦੇ ਮੌਕੇ ’ਤੇ ਫਜ਼ੂਲ ਖ਼ਰਚੀ ਕਰਨ ਦੀ ਥਾਂ ਸਰਕਾਰੀ ਤੇ ਗ਼ੈਰ ਸਰਕਾਰੀ ਸਕੂਲਾਂ, ਸਰਕਾਰੀ ਦਫ਼ਤਰਾਂ ਜਾਂ ਸ਼ਹਿਰ ਦੀਆਂ ਖਾਲੀ ਥਾਵਾਂ ’ਤੇ ਪੌਦੇ ਲਗਾਏ ਜਾਣਗੇ। ਉਹਨਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ ਹਨ। ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਅਕਾਲੀ ਦਲ ਤੇ ਭਾਜਪਾ ਕੌਂਸਲਰ ਗਰੁੱਪ ਦੇ ਕੋਆਰਡੀਨੇਟਰ ਕੰਵਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਪ੍ਰਿੰਸੀਪਲ ਚਰਨ ਸਿੰਘ, ਨਵਦੀਪ ਸਿੰਘ ਅਰੋੜਾ, ਜੀ.ਕੇ. ਅਰੋੜਾ ਵੀ ਮੌਜੂਦ ਸਨ।