Share on Facebook Share on Twitter Share on Google+ Share on Pinterest Share on Linkedin ਭਾਜਪਾ ਆਗੂ ਅਰੁਣ ਸ਼ਰਮਾ ਨੇ ਲੋੜਵੰਦ ਬੱਚਿਆਂ ਨੂੰ ਵਰਦੀਆਂ ਤੇ ਬੂਟ ਵੰਡੇ ਨਿਊਜ ਡੈਸਕ, ਮੁਹਾਲੀ, 10 ਦਸੰਬਰ ਇੱਥੋਂ ਦੇ ਫੇਜ਼-5 ਸਥਿਤ ਸਰਕਾਰੀ ਹਾਈ ਸਕੂਲ ਕੰਪਲੈਕਸ ਵਿੱਚ ਚਲਦੇ ਐਲੀਮੈਂਟਰੀ ਤੇ ਪ੍ਰਾਇਮਰੀ ਵਿੰਗ ਦੇ 150 ਤੋਂ ਵੱਧ ਲੋੜਵੰਦ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡਣ ਲਈ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇੱਥੋਂ ਦੇ ਵਾਰਡ ਨੰਬਰ-9 ਤੋਂ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਰਕਾਰੀ ਸਕੂਲ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਸਕੀਮ ਦੇ ਤਹਿਤ ਲੜਕੀਆਂ ਨੂੰ ਮੁਫ਼ਤ ਸਾਈਕਲ ਦਿੱਤੇ ਗਏ ਹਨ ਅਤੇ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਪਣੇ ਮਾਪਿਆਂ ਦਾ ਸਹਰਾ ਬਣਨ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਜਲਦੀ ਹੀ ਸਕੂਲੀ ਬੱਚਿਆਂ ਦੇ ਕਿਊਜ ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਿਵੇਕ ਕ੍ਰਿਸ਼ਨ ਜੋਸ਼ੀ, ਪਰਮਿੰਦਰ ਸ਼ਰਮਾ, ਅਨਿਲ ਖੰਨਾ, ਸਰਵਣ ਰਾਵਤ, ਸ਼ਾਲੂ ਗੁਪਤਾ ਤੇ ਸਕੂਲ ਦੇ ਅਧਿਆਪਕ ਮੌਜੂਦ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ