Share on Facebook Share on Twitter Share on Google+ Share on Pinterest Share on Linkedin ਭਾਜਪਾ ਆਗੂ ਅਰੁਣ ਸ਼ਰਮਾ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਕਮਿਸ਼ਨਰ ਨੂੰ ਚਿੱਠੀ ਲਿਖੀ ਬਰਸਾਤੀ ਪਾਣੀ ਦੀ ਨਿਕਾਸੀ ਲਈ ਕਾਜਵੇਅ ਦੀ ਉਸਾਰੀ ਕਰਨ ਨਿਗਮ ਅਧਿਕਾਰੀ: ਅਰੁਣ ਸ਼ਰਮਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੂਨ: ਭਾਜਪਾ ਦੇ ਸਾਬਕਾ ਕੌਂਸਲਰ ਅਰੁਣ ਸ਼ਰਮਾ ਨੇ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਕਮ ਪ੍ਰਸ਼ਾਸਕ ਕਮਲ ਕੁਮਾਰ ਗਰਗ ਨੂੰ ਪੱਤਰ ਲਿਖ ਕੇ ਇੱਥੋਂ ਦੇ ਫੇਜ਼-5 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਕਾਜਵੇਅ (ਪਾਣੀ ਦੀ ਨਿਕਾਸੀ ਦਾ ਲਾਂਘਾ) ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਸਾਲ 2017 ਵਿੱਚ ਬਰਸਾਤ ਦੇ ਮੌਸਮ ਵਿੱਚ ਗੁਰਦੁਆਰਾ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਦੇ ਬਿਲਕੁਲ ਸਾਹਮਣੇ ਫੇਜ਼-5 ਦੇ ਰਿਹਾਇਸ਼ੀ ਖੇਤਰ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਸੀ ਅਤੇ ਸਥਾਨਕ ਲੋਕਾਂ ਦਾ ਕਾਫ਼ੀ ਵਿੱਤੀ ਨੁਕਸਾਨ ਹੋਇਆ ਸੀ। ਭਾਜਪਾ ਆਗੂ ਨੇ ਕਿਹਾ ਕਿ ਉਸ ਸਮੇਂ ਦੇ ਵਿਧਾਇਕ ਅਤੇ ਹੁਣ ਮੌਜੂਦਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਇਸ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਲੇਕਿਨ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਹੀ ਬਣੀ ਹੋਈ ਹੈ। ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਸੰਭਾਵੀ ਹੜ੍ਹਾਂ ਦਾ ਡਰ ਸਤਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਲਗਾਤਾਰ ਨਗਰ ਨਿਗਮ ਦੀਆਂ ਮੀਟਿੰਗਾਂ ਇਹ ਮੁੱਦਾ ਚੁੱਕਿਆ ਜਾਂਦਾ ਰਿਹਾ ਹੈ ਪ੍ਰੰਤੂ ਨਿਗਮ ਅਧਿਕਾਰੀਆਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਛੇਤੀ ਹੱਲ ਕੀਤਾ ਜਾਵੇ। ਜੇਕਰ ਇਸ ਵਾਰ ਵੀ ਹੜ੍ਹਾਂ ਵਰਗੇ ਹਾਲਤ ਬਣੇ ਤਾਂ ਸਾਰੀ ਜ਼ਿੰਮੇਵਾਰ ਨਗਰ ਨਿਗਮ ਦੀ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ