ਭਾਜਪਾ ਆਗੂ ਪਰਮਜੀਤ ਵਾਲੀਆ ਅਤੇ ਆਪ ਆਗੂ ਡਾ. ਸੁਰਜੀਤ ਸਿੰਘ ਤੇ ਸਮਰਥਕ ਕਾਂਗਰਸ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਮੁਹਾਲੀ ਦੇ ਪ੍ਰੈਸ ਸਕੱਤਰ ਪਰਮਜੀਤ ਸਿੰਘ ਵਾਲੀਆ ਅਤੇ ਆਮ ਆਦਮੀ ਪਾਰਟੀ ਦੇ ਆਗੂ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਦੋਹਾਂ ਪਾਰਟੀਆਂ ਦੇ ਬਲੌਂਗੀ ਖੇਤਰ ਦੇ ਤਿੰਨ ਦਰਜਨ ਤੋਂ ਵੱਧ ਵਰਕਰਾਂ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਿਲ ਸਨ ਨੇ ਅੱਜ ਆਪੋ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰੇਰਣਾ ਸਦਕਾ ਕਾਂਗਰਸ ਵਿੱਚ ਸ਼ਾਮਿਲ ਹੋਏ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਜ਼ਿਲ੍ਹਾ ਕਾਂਗਰਸ ਦਫ਼ਤਰ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਵਾਗਤ ਕੀਤਾ। ਉਨ੍ਹਾਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਸਿਰੋਪੇ ਭੇਂਟ ਕੀਤੇ।
ਪਾਰਟੀ ਵਿੱਚ ਸ਼ਾਮਲ ਹੋਏ ਪਰਮਜੀਤ ਵਾਲੀਆ, ਡਾ. ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ, ਸਰਵਣ ਲਾਲ ਬਲੌਂਗੀ, ਚਰਨ ਸਿੰਘ ਸੈਣੀ, ਮੱਖਣ ਸਿੰਘ ਸਾਬਕਾ ਸਰਪੰਚ, ਆਸ਼ਾ ਰਾਣੀ ਸਾਬਕਾ ਪੰਚ, ਜਗਦੀਸ਼ ਸਿੰਘ, ਪੀ.ਸੀ. ਵਾਸਤਵ, ਹਰਜੀਤ ਕੌਰ, ਕਮਲਜੀਤ ਸਿੰਘ ਰੰਧਾਵਾ, ਕੁਲਦੀਪ ਕੌਰ, ਨਰਿੰਦਰ ਸਿੰਘ, ਮੋਹਿਤ ਬਾਂਸਲ, ਰਾਮ ਕੁਮਾਰ ਨੇ ਦੱਸਿਆ ਕਿ ਉਹ ਬਲਬੀਰ ਸਿੰਘ ਸਿੱਧੂ ਦੀ ਵਿਕਾਸ ਪੱਖੀ ਸੋਚ ਨੂੰ ਦੇਖਦਿਆਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਵਿੱਚ ਬਤੌਰ ਵਰਕਰ ਆਪਣੀਆਂ ਸੇਵਾਵਾਂ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ।
ਸ੍ਰੀ ਸਿੱਧੂ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲਏ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਪੱਖ ਪਾਤ ਤੋਂ ਮੁਹਾਲੀ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ ਤੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਬਲੌਂਗੀ ਦੇ ਸਰਵਪੱਖੀ ਵਿਕਾਸ ਲਈ ਲੋੜੀਂਦੀਆਂ ਯੋਜਨਾਵਾਂ ਉਲੀਕਣ ਦਾ ਦਾਅਵਾ ਕੀਤਾ। ਇਸ ਮੌਕੇ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਕੈਬਨਿਟ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…