ਅਦਾਲਤ ਦੇ ਹੁਕਮਾਂ ’ਤੇ ਭਾਜਪਾ ਆਗੂ ਸੈਹਬੀ ਆਨੰਦ ਨੇ ਨਵੇਂ ਸਿਰਿਓਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਭਾਰਤੀ ਜਨਤਾ ਪਾਰਟੀ (ਭਾਜਪਾ) ਯੁਵਾ ਮੋਰਚਾ ਦੇ ਕੌਮੀ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਕੌਂਸਲਰ ਸੈਹਬੀ ਆਨੰਦ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਪਿਯੂਸ਼ ਆਨੰਦ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਅੱਜ ਨਵੇਂ ਸਿਰਿਓਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਬੀਤੇ ਕੱਲ੍ਹ ਰਿਟਰਨਿੰਗ ਅਫ਼ਸਰ ਨੇ ਮੁੱਢਲੀ ਜਾਂਚ ਦੌਰਾਨ ਭਾਜਪਾ ਆਗੂ ਸੈਹਬੀ ਆਨੰਦ ਦੇ ਨਾਮਜ਼ਦਗੀ ਪੱਤਰਾਂ ਨਾਲ ਤਸਦੀਕ ਕਰਨ ਵਾਲੇ ਵਿਅਕਤੀ ਦੇ ਦਸਖ਼ਤ ਨਾ ਹੋਣ ਕਾਰਨ ਉਸ ਦੇ ਪੇਪਰ ਰੱਦ ਕੀਤੇ ਗਏ ਸਨ। ਇਸ ਤੋਂ ਇਲਾਵਾ ਭਾਜਪਾ ਦੇ ਕੁਝ ਹੋਰ ਉਮੀਦਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਪੰਜਾਬ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਅਤੇ ਆਜ਼ਾਦ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵੀ ਰੱਦ ਕੀਤੇ ਗਏ ਸਨ, ਪ੍ਰੰਤੂ ਇਨ੍ਹਾਂ ’ਚੋਂ ਕਿਸੇ ਅਦਾਲਤ ਦਾ ਦਰਵਾਜਾ ਨਹੀਂ ਖੜਕਾਇਆ ਹੈ।
ਭਾਜਪਾ ਆਗੂ ਨੇ ਆਪਣੇ ਵਕੀਲ ਹਰਨੀਤ ਸਿੰਘ ਓਬਰਾਏ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਰਿਟਰਨਿੰਗ ਅਫ਼ਸਰ ਮੁਹਾਲੀ ਦੇ ਹੁਕਮਾਂ ਨੂੰ ਚੁਨੌਤੀ ਦਿੱਤੀ ਗਈ ਸੀ। ਉਸ ਦਾ ਕਹਿਣਾ ਹੈ ਕਿ ਅਧਿਕਾਰੀ ਨੇ ਜਾਣਬੁੱਝ ਕੇ ਉਸ ਦੇ ਪੇਪਰ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪਰਪੋਜਰ ਨੂੰ ਨਾਲ ਲੈ ਕੇ ਗਏ ਸੀ ਪ੍ਰੰਤੂ ਦਸਤਾਵੇਜ਼ਾਂ ’ਤੇ ਦਸਖ਼ਤਾਂ ਨਾ ਹੋਣ ਕਾਰਨ ਉਸ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਜਦੋਂਕਿ ਜੇ ਅਧਿਕਾਰੀ ਚਾਹੁੰਦੇ ਤਾਂ ਇਸ ਤਕਨੀਕੀ ਗਲਤੀ ਨੂੰ ਮੌਕੇ ’ਤੇ ਵੀ ਦਰੁਸਤ ਕੀਤਾ ਜਾ ਸਕਦਾ ਸੀ, ਪਰ ਅਜਿਹਾ ਨਹੀਂ ਹੋਇਆ।
ਪੀੜਤ ਉਮੀਦਵਾਰ ਵਕੀਲ ਨੇ ਦੱਸਿਆ ਕਿ ਹਾਈ ਕੋਰਟ ਵਿੱਚ ਇਸ ਕੇਸ ਦੀ ਅਗਲੀ ਸੁਣਵਾਈ 9 ਫਰਵਰੀ ਨੂੰ ਹੋਵੇਗੀ ਪ੍ਰੰਤੂ ਅਦਾਲਤ ਨੇ ਭਾਜਪਾ ਆਗੂ ਨੂੰ ਵੱਡੀ ਰਾਹਤ ਦਿੰਦਿਆਂ ਉਸ ਨੂੰ ਨਵੇਂ ਸਿਰਿਓਂ ਪਹਿਲੀ ਗਲਤੀ ਦਰੁਸਤ ਕਰਕੇ ਆਪਣੇ ਪੇਪਰ ਦਾਖ਼ਲ ਕਰਨ ਦੀ ਮੋਹਲਤ ਦਿੱਤੀ ਗਈ ਹੈ ਅਤੇ ਅੱਜ ਉਨ੍ਹਾਂ ਨੇ ਉੱਚ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਸੈਹਬੀ ਅਨੰਦ ਨੇ ਬਾਕੀ ਉਨ੍ਹਾਂ ਸਾਰੇ ਪੀੜਤ ਉਮੀਦਵਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇ ਪੇਪਰ ਰੱਦ ਕੀਤੇ ਗਏ ਹਨ, ਉਹ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਦੇ ਹੋਏ ਅਦਾਲਤ ਦੀ ਸ਼ਰਨ ਵਿੱਚ ਜਾਣ ਅਤੇ ਆਪਣੇ ਹੱਕਾਂ ਲਈ ਅੱਗੇ ਆਉਣ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …