ਮੁਜੱਫਰਨਗਰ ਵਿੱਚ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ, ਬਦਮਾਸ਼ ਫਰਾਰ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 5 ਅਪਰੈਲ:
ਉੱਤਰ ਪ੍ਰਦੇਸ਼ ਦੇ ਭਾਜਪਾ ਦੇ ਆਪਣੇ ਵਰਕਰ ਹੀ ਸੁਰੱਖਿਅਤ ਨਹੀਂ ਹੈ। ਅੱਜ ਸਵੇਰੇ ਮੁਜੱਫਰਨਗਰ ਦੇ ਖਤੌਲੀ ਥਾਣਾ ਖੇਤਰ ਵਿੱਚ ਇਕ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਨੇਤਾ ਨੂੰ ਗੋਲੀ ਮਾਰੀ ਗਈ ਹੈ, ਜਿਸ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ। ਖਬਰ ਦੇ ਮੁਤਾਬਕ ਤਿੰਨ ਬਾਈਕ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁਲੀਸ ਪਹੁੰਚੀ ਹੈ। ਨੇਤਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਫਿਲਹਾਲ ਇਸ ਗੱਲ ਦਾ ਪਤਾ ਨਹੀੱ ਚੱਲ ਸਕਿਆ ਹੈ ਕਿ ਇਸ ਘਟਨਾ ਨੂੰ ਅੰਜ਼ਾਮ ਕਿਸ ਨੇ ਦਿੱਤਾ ਹੈ।
ਉਧਰ, ਖਬਰ ਦੇ ਮੁਤਾਬਕ ਭਾਜਪਾ ਦੇ ਕਾਰਜਕਰਨੀ ਮੈਂਬਰ ਰਾਜਾ ਬਾਲਮੀਕੀ ਕਿਸੇ ਕੰਮ ਤੋੱ ਬਾਹਰ ਨਿਕਲੇ ਹੋਏ ਸੀ, ਉਸ ਸਮੇੱ ਤਿੰਨ ਬਦਮਾਸ਼ਾਂ ਨੇ ਉਸ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਸੀ, ਜਿਸ ਵਿੱਚ ਇਕ ਗੋਲੀ ਉਨ੍ਹਾਂ ਦੇ ਸਿਰ ਤੇ ਲੱਗੀ। ਇਸ ਸਮੇਂ ਵਿੱਚ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਇਹ ਹੱਤਿਆ ਰੰਜਿਸ਼ ਦੇ ਚਲਦੇ ਹੋਈ ਹੈ। ਇਸ ਹੱਤਿਆ ਤੋਂ ਬਾਅਦ ਤੋਂ ਖੇਤਰ ਦਾ ਮਾਹੌਲ ਕਾਫੀ ਗਰਮ ਹੋ ਗਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …