Share on Facebook Share on Twitter Share on Google+ Share on Pinterest Share on Linkedin ਭਾਜਪਾ ਆਗੂ ਸੁਖਵਿੰਦਰ ਗੋਲਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਬਣਾਉਣ ਦੀ ਮੰਗ ਉੱਠੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ: ਸਥਾਨਕ ਭਾਜਪਾ ਆਗੂਆਂ ਅਤੇ ਸਰਗਰਮ ਵਰਕਰਾਂ ਅਤੇ ਭਾਜਪਾ ਕੌਂਸਲਰਾਂ ਦੀ ਅੱਜ ਇੱਥੇ ਹੋਈ ਸਾਂਝੀ ਮੀਟਿੰਗ ਵਿੱਚ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਲੋਕ ਸਭਾ ਟਿਕਟ ਦੇ ਕੇ ਚੋਣ ਲੜਾਉਣ ਦੀ ਮੰਗ ਕੀਤੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਕਿਹਾ ਕਿ ਭਾਜਪਾ ਹਾਈ ਕਮਾਨ ਨੂੰ ਆਪਣੀ ਸਹਿਯੋਗੀ ਭਾਈਵਾਲ ਪਾਰਟੀ ਅਕਾਲੀ ਦਲ ਨਾਲ ਗੱਲਬਾਤ ਕਰਕੇ ਸ੍ਰੀ ਅਨੰਦਪੁਰ ਸਾਹਿਬ ਹਲਕਾ ਭਾਜਪਾ ਲਈ ਰਾਖਵਾਂ ਕਰਵਾਉਣਾ ਚਾਹੀਦਾ ਹੈ ਅਤੇ ਇਸ ਹਲਕੇ ਤੋਂ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਨੂੰ ਚੋਣ ਲੜਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੋਲਡੀ ਇਸ ਹਲਕੇ ਤੋਂ ਸਹੀ ਉਮੀਦਵਾਰ ਹੋ ਸਕਦੇ ਹਨ ਅਤੇ ਉਨ੍ਹਾਂ ਦਾ ਇਸ ਇਲਾਕੇ ਵਿੱਚ ਚੰਗਾ ਆਧਾਰ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਮੁਹਾਲੀ ਵਿੱਚ ਨਗਰ ਨਿਗਮ ਦੀਆਂ ਚੋਣਾਂ ਵੀ ਭਾਜਪਾ ਨੇ ਸ੍ਰੀ ਸੁਖਵਿੰਦਰ ਗੋਲਡੀ ਦੀ ਅਗਵਾਈ ਵਿੱਚ ਲੜੀਆਂ ਗਈਆਂ ਸਨ। ਜਿਸ ਵਿੱਚ ਭਾਜਪਾ ਦੇ ਛੇ ਉਮੀਦਵਾਰਾਂ ਨੂੰ ਜਿੱਤ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੋਲਡੀ ਲੰਮੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ ਅਤੇ ਉਹ ਹਰ ਵਰਗ ਵਿੱਚ ਹਰਮਨ ਪਿਆਰੇ ਹਨ। ਇਸ ਲਈ ਸ੍ਰੀ ਅਨੰਦਪੁਰ ਸਾਹਿਬ ਹਲਕਾ ਭਾਜਪਾ ਲਈ ਰਾਖਵਾਂ ਕਰਕੇ ਇੱਥੋਂ ਸ੍ਰੀ ਗੋਲਡੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਇਸ ਸਬੰਧੀ ਸਥਾਨਕ ਭਾਜਪਾ ਆਗੂਆਂ ਨੇ ਹਾਈ ਕਮਾਂਡ ਨੂੰ ਇੱਕ ਪੱਤਰ ਵੀ ਲਿਖਿਆ ਹੈ। ਇਸ ਮੀਟਿੰਗ ਵਿੱਚ ਭਾਜਪਾ ਕੌਂਸਲਰ ਅਰੁਣ ਸ਼ਰਮਾ, ਅਸ਼ੋਕ ਝਾਅ, ਸੈਹਬੀ ਆਨੰਦ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ