Share on Facebook Share on Twitter Share on Google+ Share on Pinterest Share on Linkedin ਭਾਜਪਾ ਆਗੂਆਂ ਨੇ ਗੁਰੂਦੁਆਰਾ ਸਾਹਿਬ ਸ੍ਰੀ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਾਰਕਿੰਗ ਦੀ ਸਫਾਈ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 19 ਜਨਵਰੀ: ਭਾਜਪਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਭਾਜਪਾ ਆਗੂਆਂ ਅਤੇ ਸਰਗਰਮ ਵਰਕਰਾਂ ਵੱਲੋਂ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਾਰਕਿੰਗਾਂ ਦੀ ਸਫ਼ਾਈ ਕੀਤੀ ਗਈ। ਭਾਜਪਾ ਆਗੂਆਂ ਨੇ ਸਫ਼ਾਈ ਕਰਨ ਉਪਰੰਤ ਦੇਗ ਕਰਵਾ ਕੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪਾਰਟੀ ਦੀ ਦੇਸ਼ ਭਰ ਦੇ ਧਾਰਮਿਕ ਸਥਾਨਾਂ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਪਾਰਟੀ ਦੀ ਸ਼ਿਖਰ ਅਗਵਾਈ ਦੇ ਨਿਰਦੇਸ਼ਾਂ ਅਨੁਸਾਰ ਧਾਰਮਿਕ ਸਥਾਨਾਂ ਦੀ ਸਫ਼ਾਈ ਦਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੌਕੇ ਭਾਜਪਾ ਦੇ ਮੰਡਲ ਪ੍ਰਭਾਰੀ ਮਨੋਜ ਸ਼ਰਮਾ, ਮੰਡਲ ਸਕੱਤਰ ਗੁਲਸ਼ਨ ਸੂਦ, ਆਈਟੀ ਦੇ ਕੋ-ਕਨਵੀਨਰ ਆਸ਼ੂ ਠਾਕੁਰ, ਸਨਾਤਨ ਧਰਮ ਸਭਾ ਦੇ ਪ੍ਰਧਾਨ ਸੱਤ ਨਾਰਾਇਣ ਸਰਮਾ, ਪ੍ਰੋ. ਰਮੇਸ਼ ਕਨਗੋ, ਜੋਗਿੰਦਰ ਸਿੰਘ ਭਾਟੀਆ, ਚਮਨ ਲਾਲ ਗੋਇਲ, ਹਰਮਨਦੀਪ ਸਿੰਘ ਉੱਭਾ, ਸ਼ਾਹਬਾਜ਼ ਸਿੰਘ ਸੰਧੂ, ਜੋਗਿੰਦਰ ਸਿੰਘ ਰਾਣਾ, ਸੁਮਿਤ ਸ਼ਰਮਾ, ਐਡਵੋਕੇਟ ਸ਼ੁਖਚੈਨ ਸਿੰਘ ਢਿੱਲੋਂ, ਪਰਮਿੰਦਰ ਸਿੰਘ ਮਦਾਨ ਸਮੇਤ ਭਾਜਪਾ ਵਰਕਰਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ