Share on Facebook Share on Twitter Share on Google+ Share on Pinterest Share on Linkedin ਭਾਜਪਾ ਆਗੂਆਂ ਵੱਲੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਲਿਖਿਆ ਮੰਗ ਪੱਤਰ ਏਡੀਸੀ ਮਾਨ ਨੂੰ ਸੌਂਪਿਆਂ ਰਾਫੇਲ ਮਾਮਲੇ ਵਿੱਚ ਰਾਹੁਲ ਗਾਂਧੀ ਵੱਲੋਂ ਕੀਤੇ ਕਥਿਤ ਝੂਠੇ ਪ੍ਰਚਾਰ ਬਾਰੇ ਕਾਰਵਾਈ ਦੀ ਮੰਗ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ: ਭਾਜਪਾ ਵੱਲੋਂ ਦੇਸ਼ ਭਰ ਵਿੱਚ ਰਾਸ਼ਟਰਪਤੀ ਦੇ ਨਾਮ ਦਿੱਤੇ ਜਾ ਰਹੇ ਮੰਗ ਪੱਤਰਾਂ ਤਹਿਤ ਜਿਲ੍ਹਾ ਭਾਜਪਾ ਮੁਹਾਲੀ ਦੇ ਪ੍ਰਧਾਨ ਸ੍ਰੀ ਸ਼ੁਸੀਲ ਰਾਣਾ ਦੀ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੰਗ ਪੱਤਰ ਵਿੱਚ ਭਾਜਪਾ ਆਗੂਆਂ ਨੇ ਰਾਸ਼ਟਰਪਤੀ ਤੋੱ ਮੰਗ ਕੀਤੀ ਹੈ ਕਿ ਰਾਫੇਲ ਮਾਮਲੇ ਵਿੱਚ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰਨ, ਭਾਰਤ ਦੀ ਅੰਤਰਰਾਸ਼ਟਰੀ ਸਾਖ ਨਾਲ ਸਮਝੌਤਾ ਕਰਕੇ ਲੋਕਾਂ ਨੂੰ ਝੂਠ ਬੋਲਣ ਲਈ ਰਾਹੁਲ ਗਾਂਧੀ ਵਿਰੁੱਧ ਕਾਰਵਾਈ ਕਰਕੇ ਉਸ ਨੂੰ ਐਮਪੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਰੁਣ ਸ਼ਰਮਾ, ਤੇਜਿੰਦਰ ਕੌਰ, ਨਵੀਨ ਸਾਂਗਵਾਨ, ਜਨਰਲ ਸਕੱਤਰ ਰਾਜੀਵ ਸ਼ਰਮਾ, ਪ੍ਰੈੱਸ ਸਕੱਤਰ ਸੁਸ਼ੀਲ ਗਰਗ, ਭਾਜਪਾ ਮੁਹਾਲੀ ਮੰਡਲ ਦੇ ਪ੍ਰਧਾਨ ਸੋਹਣ ਸਿੰਘ, ਜ਼ੀਰਕਪੁਰ ਮੰਡਲ ਦੇ ਪ੍ਰਧਾਨ ਸ਼ਸਾਂਕ ਦੁੱਗਲ, ਜ਼ੀਰਕਪੁਰ ਮੰਡਲ ਈਐਸਐਮ ਪ੍ਰਧਾਨ ਕਰਨਲ ਡੀਜੇਐਸ ਬਰਾੜ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ