ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਮਾਨਸੀ ਚੌਧਰੀ ਤੇ ਕੈਪਟਨ ਸਿੱਧੂ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੇ ਸਾਬਤ ਕੀਤਾ ਕਿ ਲੋਕ ਨਹੀਂ ਚਾਹੁੰਦੇ ਕਾਂਗਰਸ ਕਦੇ ਸੱਤਾ ਵਿੱਚ ਆਏ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਹਲਕਾ ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਇੱਥੋਂ ਦੇ ਫੇਜ਼-7 ਦੀ ਮਾਰਕਿਟ ਵਿੱਚ ਡੋਰ ਟੁੂ ਡੋਰ ਜਾ ਕੇ ਵੋਟਾਂ ਮੰਗੀਆਂ। ਸ੍ਰੀ ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਈਆਂ ਮਿਉਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਦੌਰਾਨ ਭਾਜਪਾ ਨੇ 25 ’ਚੋਂ 22 ਸੀਟਾਂ ’ਤੇ ਬਾਜ਼ੀ ਮਾਰ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਲੋਕ ਨਹੀਂ ਚਾਹੁੰਦੇ ਕਿ ਕਾਂਗਰਸ ਦੀ ਮੁੜ ਸੱਤਾ ਵਿੱਚ ਆਵੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਵੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਹੀ ਆਉਣੀ ਤੈਅ ਹੈ।
ਇਸੇ ਦੌਰਾਨ ਅੱਜ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮਾਨਸੀ ਚੌਧਰੀ ਨੇ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਆਪਣੇ ਮਹਿਲਾ ਸਾਥੀਆਂ ਸਮੇਤ ਡੋਰ-ਟੂ-ਡੋਰ ਜਾ ਕੇ ਵੋਟਾਂ ਮੰਗੀਆਂ। ਇਸ ਮੌਕੇ ਮਾਨਸੀ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਕਜੁਟ ਹੋ ਕੇ ਕੈਪਟਨ ਸਿੱਧੂ ਨੂੰ ਜਿਤਾਉਣ ਦਾ ਬੀੜਾ ਚੁੱਕਿਆ ਹੈ। ਜਿਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਪਾਰਟੀ ਦਾ ਹਰ ਵਰਕਰ ਆਪਣੀ ਪੂਰੀ ਵਾਹ ਲਗਾ ਰਿਹਾ ਹੈ। ਅੱਜ ਫੇਜ਼-7 ਮਾਰਕੀਟ ਵਿੱਚ ਮਹਿਲਾ ਮੋਰਚਾ ਦੀ ਜਿਲ੍ਹਾ ਪ੍ਰਧਾਨ ਮਾਨਸੀ ਚੌਧਰੀ, ਵਾਈਸ ਪ੍ਰਧਾਨ ਮਨਪ੍ਰੀਤ ਕੌਰ, ਸਚਿਵ ਬਲਬੀਰ ਕੌਰ, ਉਸ਼ਾ ਰਾਣੀ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਕੌਂਸਲਰ ਪਰਮਜੀਤ ਕਾਹਲੋਂ, ਕੌਂਸਲਰ ਕਮਲਜੀਤ ਰੂਬੀ, ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਚੇਅਰਮੈਨ ਬਲਾਕ ਸਮਿਤੀ ਰੇਸ਼ਮ ਸਿੰਘ, ਕੌਂਸਲਰ ਅਸ਼ੋਕ ਝਾਅ, ਸਰਬਜੀਤ ਪਾਰਸ ਵਪਾਰ ਮੰਡਲ, ਨਿਰਮਲ ਸਿੰਘ ਜਿਉਲਰ ਵੱਲੋਂ ਸ਼ੋਅਰੂਮ ਅਤੇ ਨੇੜਲੇ ਦੁਕਾਨਦਾਰਾਂ ਕੋਲ ਡੋਰ-ਟੂ-ਡੋਰ ਜਾ ਕੇ ਜਿਥੇ ਕੈਪਟਨ ਸਿੱਧੂ ਨੂੰ ਸਮਰਥਨ ਦੇਣ ਲਈ ਕਿਹਾ ਉੱਥੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ। ਇਸ ਦੌਰਾਨ ਫੇਜ਼-7 ਦੇ ਦੁਕਾਨਦਾਰਾਂ ਨੇ ਕੈਪਟਨ ਸਿੱਧੂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਮੀਤ ਪ੍ਰਧਾਨ ਮਨਪ੍ਰੀਤ ਕੌਰ, ਸਕੱਤਰ ਬਲਬੀਰ ਕੌਰ, ਉਸ਼ਾ ਰਾਣੀ, ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਰੂਬੀ, ਮਾਰਕਿਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਚੇਅਰਮੈਨ ਬਲਾਕ ਸਮਿਤੀ ਰੇਸ਼ਮ ਸਿੰਘ, ਭਾਜਪਾ ਕੌਂਸਲਰ ਅਸ਼ੋਕ ਝਾਅ, ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਪਾਰਸ, ਨਿਰਮਲ ਸਿੰਘ ਜਿਊਲਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…