Share on Facebook Share on Twitter Share on Google+ Share on Pinterest Share on Linkedin ਭਾਜਪਾਈਆਂ ਨੇ ਪੌਦੇ ਲਗਾ ਕੇ ਮਨਾਇਆ ਅਟੱਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਕੁਰਾਲੀ 25 ਦਸੰਬਰ (ਰਜਨੀਕਾਂਤ ਗਰੋਵਰ): ਸਥਾਨਕ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਭਾਜਪਾ ਮੰਡਲ ਦੇ ਮੀਤ ਪ੍ਰਧਾਨ ਗੋਲਡੀ ਸ਼ੁਕਲਾ ਦੀ ਅਗਵਾਈ ਵਿੱਚ ਅੱਜ ਇੱਥੇ ਭਾਰਤ ਰਤਨ ਅਟੱਲ ਬਿਹਾਰੀ ਵਾਜਪਾਈ ਅਤੇ ਪੰਡਿਤ ਮਦਨ ਮੋਹਨ ਮਾਲਵੀਆ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਮਸ਼ਾਨ ਘਾਟ ਨੇੜੇ ਅਨਾਜ਼ ਮੰਡੀ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ। ਇਸ ਮੌਕੇ ਅਨਿਲ ਪਰਾਸ਼ਰ ਮੈਂਬਰ ਭਾਜਪਾ ਪੰਜਾਬ, ਨਗਰ ਕੌਂਸਲ ਦੇ ਮੀਤ ਪ੍ਰਧਾਨ ਲਖਵੀਰ ਲੱਕੀ, ਜਤਿੰਦਰ ਰਾਣਾ ਮੀਤ ਪ੍ਰਧਾਨ ਕਿਸਾਨ ਮੋਰਚਾ ਜ਼ਿਲ੍ਹਾ ਮੁਹਾਲੀ, ਦੀਪਕ ਪੰਡਿਤ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੋਲਡੀ ਸ਼ੁਕਲਾ ਅਤੇ ਜਤਿੰਦਰ ਰਾਣਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ 500 ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ