Share on Facebook Share on Twitter Share on Google+ Share on Pinterest Share on Linkedin ਦਿੱਲੀ ਆਪ ਦੇ ਗੜ੍ਹ ਵਿੱਚ ਭਾਜਪਾ ਨੇ ਝਾੜੂ ਦਾ ਤਿੱਲਾ ਤਿੱਲਾ ਕੀਤਾ: ਗੋਲਡੀ ਸ਼ੁਕਲਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਅਪਰੈਲ: ਭਾਰਤੀ ਜਨਤਾ ਪਾਰਟੀ ਐਮ.ਸੀ.ਡੀ ਚੋਣਾਂ 183 ਸੀਟਾਂ ਤੇ ਹੂੰਝਾਫੇਰ ਜਿੱਤ ਦਰਜ ਕਰਕੇ ਦਿੱਲੀ ਵਿਚ ਬਣੇ ‘ਆਪ’ ਦੇ ਗੁਬਾਰ ਨੂੰ ਕੱਢ ਦਿੱਤਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੋਲਡੀ ਸ਼ੁਕਲਾ ਮੀਤ ਪ੍ਰਧਾਨ ਭਾਰਤੀ ਜਨਤਾ ਪਾਰਟੀ ਮੰਡਲ ਕੁਰਾਲੀ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਲਗਭਗ ਦੋ ਕੁ ਸਾਲ ਪਹਿਲਾਂ ਲੋਕਾਂ ਨੂੰ ਗੁੰਮਰਾਹ ਕਰਕੇ ਮੁਖ ਮੰਤਰੀ ਬਣਨ ਵਾਲੇ ਅਰਵਿੰਦ ਕੇਜਰੀਵਾਲ ਨੂੰ ਹੁਣ ਐਮ.ਸੀ.ਡੀ ਚੋਣਾਂ ਵਿਚ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ‘ਆਪ’ ਦੇ ਬਹਿਕਾਵਿਆਂ ਤੋਂ ਜਾਣੂੰ ਹੋ ਚੁੱਕੇ ਹਨ। ਜਿਸ ਤਰ੍ਹਾਂ ‘ਆਪ’ ਦੀ ਪੰਜਾਬ ਸਮੇਤ ਹੋਰ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਹਾਰ ਹੋਈ ਸੀ ਉਸੇ ਤਰਜ਼ ਤੇ ਦਿੱਲੀ ਵਿੱਚ ਲੋਕਾਂ ਨੇ ਇਸ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ ਤੇ ਆਉਣ ਵਾਲੇ ਸਮੇਂ ਵਿਚ ਇਹ ਪਾਰਟੀ ਖਤਮ ਹੋ ਜਾਵੇਗੀ। ਉਨ੍ਹਾਂ ਦਿੱਲੀ ਵਿੱਚ ਭਾਜਪਾ ਦੀ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਦਿੰਦੇ ਹੋਏ ਕਿਹਾ ਕਿ ਪਾਰਟੀ ਚੋਣਾਂ ਵਿਚ ਹੋਈ ਜਿੱਤ ਦੀ ਖੁਸ਼ੀ ਦਾ ਪ੍ਰਗਟਾਵਾ ਜਨਤਕ ਤੌਰ ਤੇ ਨਹੀਂ ਮਨਾਵੇਗੀ ਕਿਉਂਕਿ ਦੇਸ਼ ਦੀਆਂ ਸਰਹੱਦਾਂ ’ਤੇ ਰਾਖੀ ਕਰਨ ਵਾਲੇ ਜਵਾਨ ਸ਼ਹੀਦ ਹੋਏ ਹਨ। ਜਿਨ੍ਹਾਂ ਦਾ ਪਾਰਟੀ ਨੂੰ ਪੂਰਾ ਦੁੱਖ ਵੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ