Share on Facebook Share on Twitter Share on Google+ Share on Pinterest Share on Linkedin ਭਾਜਪਾ ਵੱਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਤੇ ਹੋਰਨਾਂ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਜਪਾ ਆਗੂ ਸੁਖਵਿੰਦਰ ਗੋਲਡੀ ਨੇ ਕਿਹਾ ਕਿ ਰਾਸ਼ਟਰ ਪਿਤਾ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਚਾਨਣ ਮੁਨਾਰੇ ਵਾਂਗ ਰੁਸ਼ਨਾਉਂਦੇ ਰਹਿਣਗੇ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਲੋਕਾਂ ਨੂੰ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਜੀ ਵੱਲੋਂ ਦਰਸਾਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫ਼ੇ ‘ਤੇ ਚੱਲਣ ਦਾ ਸੱਦਾ ਦਿੱਤਾ। ਸ੍ਰੀ ਗੋਲਡੀ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਵਾਹਿਦ ਵਿਸ਼ਵ ਆਗੂ ਸਨ ਜਿਨ੍ਹਾਂ ਨੇ ਅਹਿੰਸਾ ਦੀ ਆਪਣੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫ਼ਲਸਫ਼ੇ ਦਾ ਪ੍ਰਚਾਰ ਕਰਨ ਲਈ ਦੁਨੀਆ ਭਰ ਦੀ ਯਾਤਰਾ ਕੀਤੀ। ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਰਾਜਨੀਤੀ ਦਾ ਇੱਕ ਅਜਿਹਾ ਚਾਨਣ ਮੁਨਾਰਾ ਦੱਸਿਆ ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਮੁੱਖ ਧੁਰੇ ਵਜੋਂ ਕੰਮ ਕੀਤਾ। ਉਨ੍ਹਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਵੱਲੋਂ ਦਿੱਤਾ ਗਿਆ। ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਹਮੇਸ਼ਾ ਸਾਡਾ ਮਾਰਗ ਦਰਸ਼ਨ ਕਰਨ ਸਣੇ ਭਾਰਤ ਨੂੰ ਇੱਕ ਆਤਮ-ਨਿਰਭਰ ਅਤੇ ਸੁਰੱਖਿਅਤ ਰਾਸ਼ਟਰ ਵਜੋਂ ਅੱਗੇ ਵਧਾਉਣ ਵਿੱਚ ਮਦਦ ਕਰਦਾ ਰਹੇਗਾ। ਇਸ ਮੌਕੇ ਖਰੜ ਭਾਜਪਾ ਮੰਡਲ ਦੇ ਪ੍ਰਧਾਨ ਸੁਭਾਸ਼ ਅਗਰਵਾਲ, ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅੌਜਲਾ, ਜ਼ਿਲ੍ਹਾ ਮੀਤ ਪ੍ਰਧਾਨ ਪਵਨ ਮਨੋਚਾ, ਸੀਨੀਅਰ ਆਗੂ ਨਰਿੰਦਰ ਰਾਣਾ, ਅਵਿਨਾਸ਼ ਸ਼ਰਮਾ, ਪ੍ਰੇਮਜੀਤ ਸਿੰਘ ਹੁੰਦਲ, ਐਨ.ਕੇ. ਸਿੰਗਲਾ, ਰੂਪਨ ਜੈਨ ਤਿਵਾੜੀ ਅਤੇ ਹੋਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ