ਭਾਜਪਾ ਪ੍ਰਧਾਨ ਜੇਪੀ ਨੱਡਾ ਤੇ ਮਨਜਿੰਦਰ ਸਿਰਸਾ ਦਾ ਮੁਹਾਲੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ

ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਅਤੇ ਦਿੱਲੀ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਆਪਣੇ ਚੰਡੀਗੜ੍ਹ ਦੌਰੇ ਦੌਰਾਨ ਮੁਹਾਲੀ ਦੇ ਕੌਮਾਂਤਰੀ ਸ਼ਹੀਦ ਭਗਤ ਸਿੰਘ ਹਵਾਈ ਅੱਡੇ ’ਤੇ ਪਹੁੰਚੇ। ਜਿੱਥੇ ਭਾਜਪਾ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਆਪਣੇ ਸਾਥੀਆਂ ਸਮੇਤ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਮਨਜਿੰਦਰ ਸਿੰਘ ਸਿਰਸਾ ਦਾ ਫੁੱਲਾਂ ਦੇ ਗੁਲਦਸਤੇ ਅਤੇ ਸਿਰੋਪਾਓ ਦੇ ਕੇ ਨਿੱਘਾ ਸਵਾਗਤ ਕੀਤਾ।
ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਰਸਮੀ ਗੱਲਬਾਤ ਦੌਰਾਨ ਪੰਜਾਬ ਦੇ ਸਿਆਸੀ ਹਾਲਾਤਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਦਿੱਲੀ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਹੁਣ ਮੋਦੀ ਸਰਕਾਰ ਦਾ ਧਿਆਨ ਪੰਜਾਬ ਵੱਲ ਕੇਂਦਰਿਤ ਹੈ। ਪੰਜਾਬ ਦੇ ਲੋਕ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਝੂਠ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਹੁਣ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਅਤੇ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁੰਦਰ ਲਾਲ, ਸੂਬਾ ਕਾਰਜਕਾਰਨੀ ਮੈਂਬਰ ਅਸ਼ੋਕ ਝਾਅ, ਮੋਗਾ ਦੇ ਸਾਬਕਾ ਵਿਧਾਇਕ ਹਰਜੋਤ ਕਮਲ, ਮੰਡਲ ਜਨਰਲ ਸਕੱਤਰ ਗੁਲਸ਼ਨ ਸੂਦ, ਪ੍ਰਿਤਪਾਲ ਸ਼ਰਮਾ ਗਿੱਦੜਬਾਹਾ, ਤੇਜਿੰਦਰ ਸਿੰਘ ਸਰਾਂ, ਕਮਲ ਅੱਤਰੀ, ਮੋਹਿਤ ਸ਼ਰਮਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਭਾਜਪਾ ਵੱਲੋਂ ਸ਼ੁਕਰਾਨਾ ਸਮਾਗਮ

ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਭਾਜਪਾ ਵੱਲੋਂ ਸ਼ੁਕਰਾਨਾ ਸਮਾਗਮ ਮਨਜਿੰਦਰ ਸਿੰਘ…