ਭਾਜਪਾ: ਮੁਹਾਲੀ ਜ਼ਿਲ੍ਹੇ ਨੂੰ ਪ੍ਰਧਾਨ ਮੰਤਰੀ ਦਾ ਤੋਹਫ਼ਾ, ਆਖ਼ਰਕਾਰ ਡੇਢ ਦਹਾਕੇ ਬਾਅਦ ਪੂਰੀ ਹੋਈ ਮੰਗ

100 ਈ-ਬੱਸਾਂ ਮੁਹਾਲੀ ਦੇ ਲੋਕਾਂ ਦੀ ਯਾਤਰਾ ਨੂੰ ਆਸਾਨ ਬਣਾਉਣਗੀਆਂ, ਸੜਕ ’ਤੇ ਘਟੇਗੀ ਭੀੜ: ਵਸ਼ਿਸ਼ਟ

ਨਬਜ਼-ਏ-ਪੰਜਾਬ, ਮੁਹਾਲੀ, 26 ਅਪਰੈਲ:
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਹਾਲੀ ਜ਼ਿਲ੍ਹੇ ਨੂੰ ਈ-ਬੱਸਾਂ ਦਾ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਦੇ ਇਸ ਉਪਰਾਲੇ ਨਾਲ ਜ਼ਿਲ੍ਹੇ ਦੇ ਲੋਕਾਂ ਦੀ ਕਰੀਬ ਡੇਢ ਦਹਾਕੇ ਬਾਅਦ ਮੰਗ ਪੂਰੀ ਹੋਈ ਹੈ। ਜਦੋਂਕਿ ਸ਼ਹਿਰ ਦੇ ਜਿਸ ਮਹੱਤਵਪੂਰਨ ਮੁੱਦੇ ’ਤੇ ਵੱਖ-ਵੱਖ ਸਿਆਸੀ ਪਾਰਟੀਆਂ ਪਿਛਲੇ 15 ਸਾਲਾਂ ਤੋਂ ਸੌੜੀ ਰਾਜਨੀਤੀ ਕਰਕੇ ਲੋਕਾਂ ਨੂੰ ਮੂਰਖ ਬਣਾ ਰਹੀਆਂ ਹਨ। ਅੱਜ ਇੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਸਿਟੀ ਬੱਸ ਸੇਵਾ ਦੀ ਮੁਹਾਲੀ ਦੇ ਲੋਕ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ, ਜੋ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਤੋਹਫ਼ੇ ਵਜੋਂ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਤਹਿਤ ਮੁਹਾਲੀ ਜ਼ਿਲ੍ਹੇ ਨੂੰ ਕੇਂਦਰ ਸਰਕਾਰ ਤੋਂ 100 ਈ-ਬੱਸਾਂ ਮਿਲ ਰਹੀਆਂ ਹਨ। ਭਾਰਤ ਸਰਕਾਰ ਦੇ ਆਵਾਸ ਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਨੇ 15 ਅਪਰੈਲ ਨੂੰ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧਾਂ ਜਾਰੀ ਕੀਤੀਆਂ ਹਨ ਅਤੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਜ਼ਿਲ੍ਹਾ ਹੁਣ ਕਲੱਸਟਰ ਸ਼੍ਰੇਣੀ ਅਧੀਨ 100 ਇਲੈਕਟ੍ਰਿਕ ਬੱਸਾਂ ਪ੍ਰਾਪਤ ਕਰਨ ਦੇ ਯੋਗ ਬਣ ਗਿਆ ਹੈ। ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਲਗਪਗ 100 ਬੱਸਾਂ ਅੱਠ ਰੂਟਾਂ ’ਤੇ ਚਲਾਈਆਂ ਜਾਣਗੀਆਂ। ਜਿਨ੍ਹਾਂ ਦੀ ਦੂਰੀ 17 ਤੋਂ 32 ਕਿੱਲੋਮੀਟਰ ਤੱਕ ਹੋਵੇਗੀ ਅਤੇ ਹਰ 15 ਮਿੰਟਾਂ ਬਾਅਦ ਇੱਕ ਬੱਸ ਉਪਲਬਧ ਹੋਵੇਗੀ। ਉਨ੍ਹਾਂ ਨੇ ਇਸ ਤੋਹਫ਼ੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।

Load More Related Articles

Check Also

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ ਹਸਪਤਾਲ ਦੀ ਟੀਮ ਵੱਲੋਂ…