
ਭਾਜਪਾ ਮਹਿਲਾ ਆਗੂ ਨੇ ਕਰੋਨਾ ਪੀੜਤ ਲੋੜਵੰਦਾਂ ਨੂੰ ਖਾਣਾ ਤੇ ਰਾਸ਼ਨ ਵੰਡਿਆਂ
ਨਬਜ਼-ਏ-ਪੰਜਾਬ, ਮੁਹਾਲੀ 14 ਮਈ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਅਗਵਾਈ ਹੇਠ ‘ਸੇਵਾ ਹੀ ਸੰਗਠਨ ਹੈ’ ਦੇ ਮੰਤਰ ਨੂੰ ਲੈ ਕੇ ਕਰੋਨਾ ਮਹਾਮਾਰੀ ਦੇ ਚੱਲਦਿਆਂ ਜ਼ਰੂਰਤਮੰਦ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਐਜੂਕੇਸ਼ਨ ਸੈੱਲ ਜ਼ਿਲ੍ਹਾ ਮੁਹਾਲੀ ਦੀ ਜ਼ਿਲਾ ਪ੍ਰਧਾਨ ਸ੍ਰੀਮਤੀ ਕੁਲਵੀਰ ਕਪੂਰ ਰੋਜ਼ਾਨਾ ਹੀ ਕਿਸੇ ਨਾ ਕਿਸੇ ਖੇਤਰ ਵਿੱਚ ਜਾ ਕੇ ਜ਼ਰੂਰਤਮੰਦਾਂ ਨੂੰ ਹਰ ਸੰਭਵ ਮਦਦ ਪਹੁੰਚਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਅਗਵਾਈ ਹੇਠ ਹਰ ਰੋਜ਼ ਕਰੋਨਾ ਮਹਾਮਾਰੀ ਨਾਲ ਪੀੜਤ ਜ਼ਰੂਰਤਮੰਦ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁੱਕਾ ਰਾਸ਼ਨ, ਤਿਆਰ ਖਾਣਾ, ਮਾਸਕ, ਫਲ, ਫਰੂਟ ਅਤੇ ਜੂਸ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।