ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਮਗਰੋਂ ਭਾਜਪਾ ਵਰਕਰਾਂ ਨੇ ਤੇਜ਼ ਕੀਤੀਆਂ ਸਰਗਰਮੀਆਂ

ਵਿਧਾਨ ਸਭਾ ਚੋਣਾਂ ਸਬੰਧੀ ਅਗਾਊਂ ਤਿਆਰੀਆਂ ਆਰੰਭੀਆਂ, ਬੂਥ ਪੱਧਰੀ ਕਮੇਟੀਆਂ ਬਣਾਉਣ ਦਾ ਐਲਾਨ

ਸਾਬਕਾ ਕੌਂਸਲਰ ਅਸ਼ੋਕ ਝਾਅ ਨੂੰ ਮੁਹਾਲੀ ਵਿਧਾਨ ਸਭਾ ਹਲਕੇ ਲਈ ਬੂਥਾਂ ਦਾ ਇੰਚਾਰਜ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ ਦਿਨੀਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਭਾਜਪਾ ਵਰਕਰਾਂ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਹਾਲਾਂਕਿ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ ਪ੍ਰੰਤੂ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੇ।
ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਸ਼ੀਲ ਰਾਣਾ, ਹਲਕਾ ਇੰਚਾਰਜ ਸੰਜੀਵ ਵਸ਼ਿਸ਼ਟ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਦੀ ਸਾਂਝੀ ਅਗਵਾਈ ਹੇਠ ਭਾਜਪਾ ਵਰਕਰਾਂ ਦੀ ਮੀਟਿੰਗ ਹੋਈ। ਜਿਸ ਵਿੱਚ ਅਗੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅੌਜਲਾ ਤੇ ਰਜੀਵ ਸ਼ਰਮਾ, ਜ਼ਿਲ੍ਹਾ ਸਕੱਤਰ ਅਸ਼ੋਕ ਝਾਅ, ਜ਼ਿਲ੍ਹਾ ਮੀਤ ਪ੍ਰਧਾਨ ਉਮਾਕਾਂਤ ਤਿਵਾੜੀ, ਮੰਡਲ ਪ੍ਰਧਾਨ ਰਾਖੀ ਪਾਠਕ ਤੇ ਜਸਵਿੰਦਰ ਸਿੰਘ, ਮੰਡਲ ਦੇ ਜਨਰਲ ਸਕੱਤਰ ਸਾਹਿਲ ਗਿੱਲ, ਸੰਜੀਵ ਜੋਸ਼ੀ ਤੇ ਮੋਹਿਤ ਰੋਹਿਲਾ, ਮੰਡਲ ਸਕੱਤਰ ਰਮਨ ਸ਼ੈਲੀ ਤੇ ਮੁਕੇਸ਼ ਪੁਰੀ ਅਤੇ ਦਿਨੇਸ਼ ਕੁਮਾਰ, ਕੁਲਦੀਪ ਸਿੰਘ, ਦਿਨੇਸ਼ ਸ਼ਰਮਾ ਨੇ ਸ਼ਿਰਕਤ ਕੀਤੀ।
ਮੀਟਿੰਗ ਵਿੱਚ ਮੁਹਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸਾਰੇ ਪੋਲਿੰਗ ਬੂਥਾਂ ਦੀ ਸਮੀਖਿਆ ਕੀਤੀ ਗਈ ਅਤੇ ਭਾਜਪਾ ਵਰਕਰਾਂ ਦੀਆਂ 10 ਮੈਂਬਰੀ ਬੂਥ ਕਮੇਟੀਆਂ ਬਣਾਉਣ ਦਾ ਫੈਸਲਾ ਲਿਆ। ਇਸ ਮੌਕੇ ਜ਼ਿਲ੍ਹਾ ਸਕੱਤਰ ਤੇ ਸਾਬਕਾ ਕੌਂਸਲਰ ਅਸ਼ੋਕ ਝਾਅ ਨੂੰ ਮੁਹਾਲੀ ਵਿਧਾਨ ਸਭਾ ਹਲਕੇ ਦੇ ਸਾਰੇ ਬੂਥਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਸਾਰੇ ਆਗੂਆਂ ਅਤੇ ਸਰਗਰਮ ਵਰਕਰਾਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਭਾਜਪਾ ਦੀਆਂ ਨੀਤੀਆਂ ਸ਼ਹਿਰੀ ਖੇਤਰ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਭਾਜਪਾ ਆਗੂ ਸੰਜੀਵ ਵਸ਼ਿਸ਼ਟ ਅਤੇ ਜਸਵਿੰਦਰ ਗੋਲਡੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੋਟਰਾਂ ਨਾਲ ਤਾਲਮੇਲ ਕਰਨ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …