Nabaz-e-punjab.com

ਦੇਸ਼ ਭਰ ਵਿੱਚ ਭਾਜਪਾ ਦੀ ਜਿੱਤ ਦੀ ਖੁਸ਼ੀ ਵਿੱਚ ਮੁਹਾਲੀ ਵਿੱਚ ਭਾਜਪਾ ਵਰਕਰਾਂ ਨੇ ਮਨਾਇਆ ਜਸ਼ਨ

ਦੇਸ਼ ਵਾਸੀਆਂ ਨੇ ਮੋਦੀ ਸਰਕਾਰ ਦੇ ਪਿਛਲੇ 5 ਸਾਲਾਂ ਦੇ ਕੰਮਾਂ ਨੂੰ ਦੇਖ ਕੇ ਭਾਜਪਾ ਦੀਆਂ ਨੀਤੀਆਂ ’ਤੇ ਮੋਹਰ ਲਗਾਈ: ਗੋਲਡੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਹਾਲ ਹੀ ਵਿੱਚ ਹੋਈਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਦੇਸ਼ ਭਰ ਵਿੱਚ ਭਾਜਪਾ ਨੂੰ ਮਿਲੀ ਵੱਡੀ ਜਿੱਤ ਦੀ ਖ਼ੁਸ਼ੀ ਵਿੱਚ ਵੀਰਵਾਰ ਨੂੰ ਭਾਜਪਾ ਵਰਕਰਾਂ ਨੇ ਜਸ਼ਨ ਮਨਾਇਆ ਅਤੇ ਸ਼ਹਿਰ ਵਿੱਚ ਢੋਲ ਵਜਾ ਕੇ ਭੰਗੜੇ ਪਾਏ ਅਤੇ ਲੱਡੂ ਵੰਡੇ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਮਨਾਏ ਗਏ ਖੁਸ਼ੀ ਦੇ ਇਸ ਜਸ਼ਨ ਵਿੱਚ ਭਾਜਪਾ ਕੌਂਸਲਰ ਸ੍ਰੀਮਤੀ ਪ੍ਰਕਾਸ਼ਵਤੀ, ਸੀਨੀਅਰ ਆਗੂ ਰਮੇਸ਼ ਵਰਮਾ, ਭਾਜਪਾ ਕਿਸਾਨ ਮੋੇਰਚਾ ਪੰਜਾਬ ਦੇ ਸਕੱਤਰ ਜਗਦੀਪ ਸਿੰਘ ਅੌਜਲਾ, ਯੁਵਾ ਕੌਂਸਲਰ ਸੈਹਬੀ ਆਨੰਦ, ਮੰਡਲ ਪ੍ਰਧਾਨ ਸੋਹਨ ਸਿੰਘ ਤੇ ਦਿਨੇਸ਼ ਕੁਮਾਰ, ਅਨਿਲ ਗੁੱਡੂ, ਰਾਕੇਸ਼ ਗੁਪਤਾ ਪ੍ਰਧਾਨ ਵਪਾਰ ਮੰਡ ਖਰੜ, ਸਤਿੰਦਰ ਸਿੰਘ ਸੱਗੂ, ਓਂਕਾਰ ਸਰਸਵਤੀ, ਸ਼ਿਵ ਸੈਨਾ ਆਗੂ ਨਿਸ਼ਾਤ ਸ਼ਰਮਾ ਵੀ ਹਾਜ਼ਰ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਖਵਿੰਦਰ ਸਿੰਘ ਗੋਲਡੀ ਨੇ ਦੇਸ਼ ਵਾਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪਿਛਲੇ 5 ਸਾਲਾਂ ਵਿੱਚ ਕੀਤੇ ਵਿਕਾਸ ਕੰਮਾਂ ਨੂੰ ਦੇਖਦੇ ਹੋਏ ਭਾਜਪਾ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨੂੰ ਚੋਰ ਕਹਿ ਕੇ ਭੰਡਦੇ ਰਹੇ ਹਨ ਪ੍ਰੰਤੂ ਦੇਸ਼ ਵਾਸੀਆਂ ਨੇ ਭਾਜਪਾ ਦੇ ਹੱਕ ਵਿੱਚ ਵੱਡਾ ਫਤਵਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਾਡਾ ਚੌਕੀਦਾਰ ਕੌਣ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਾ ਅਮੇਠੀ ਤੋਂ ਚੋਣ ਹਾਰਨ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਲੋਕ ਹੁਣ ਕਾਂਗਰਸ ਤੋਂ ਅੱਕ ਚੁੱਕੇ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …