Share on Facebook Share on Twitter Share on Google+ Share on Pinterest Share on Linkedin ਭਾਜਪਾ ਵਰਕਰਾਂ ਨੇ ਸ਼ਹਿਰ ਦੀਆਂ ਪਾਰਕਾਂ ਵਿੱਚ ਵੱਖ ਵੱਖ ਕਿਸਮਾਂ ਦੇ ਫੁੱਲ ਬੂਟੇ ਲਗਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ: ਭਾਰਤੀ ਜਨਤਾ ਪਾਰਟੀ ਮੁਹਾਲੀ ਮੰਡਲ 1 ਵੱਲੋਂ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਵੱਖ-ਵੱਖ ਪਾਰਕਾਂ ਵਿੱਚ ਵੱਖ ਵੱਖ ਕਿਸਮਾਂ ਦੇ ਫੁੱਲ ਪੌਦੇ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਮੰਡਲ ਪ੍ਰਧਾਨ ਸੋਹਨ ਸਿੰਘ ਨੇ ਦੱਸਿਆ ਕਿ ਸਾਰੇ ਹੀ ਪੌਦੇ ਮੈਡੀਕੇਟਿਡ ਲਗਾਏ ਗਏ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ, ਸ਼ੁੱਧ ਅਤੇ ਬਿਮਾਰੀਆਂ ਤੋਂ ਰਹਿਤ ਰੱਖਿਆ ਜਾ ਸਕੇ। ਜ਼ਿਲ੍ਹਾ ਭਾਜਪਾ ਦੇ ਸਕੱਤਰ ਤੇ ਕੌਂਸਲਰ ਸ੍ਰੀ ਅਰੁਣ ਸ਼ਰਮਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋੱ ਮੁਹਾਲੀ ਵਿੱਚ 500 ਤੋਂ ਵੱਧ ਮੈਡੀਕੇਟਿਡ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਜਿਸ ਤਰੀਕੇ ਨਾਲ ਰੁੱਖਾਂ ਦੀ ਕਟਾਈ ਹੋ ਰਹੀ ਹੈ। ਉਸ ਨਾਲ ਮਨੁੱਖੀ ਜੀਵਨ ਅਤੇ ਜੀਵ ਜੰਤੂਆਂ ’ਤੇ ਮਾੜਾ ਅਸਰ ਪੈਣਾ ਤੈਅ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਭਾਜਪਾ ਦੇ ਕੌਂਸਲਰ ਨੇ ਇਹ ਨਿਸ਼ਚੇ ਕੀਤਾ ਹੈ ਕਿ ਭਵਿੱਖ ਵਿੱਚ ਉਹ ਆਪਣੇ ਜਨਮ ਦਿਨ ਮਨਾਉਣ ’ਤੇ ਫਜ਼ੂਲ ਖ਼ਰਚੀ ਕਰਨ ਦੀ ਬਜਾਏ ਆਪੋ ਆਪਣੇ ਇਲਾਕੇ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣਗੇ। ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਉਨ੍ਹਾਂ ਨੇ ਆਪਣੇ ਜਨਮ ਦਿਨ ਤੋਂ ਕੀਤੀ ਸੀ। ਇਸ ਮੌਕੇ ਭਾਜਪਾ ਕੌਂਸਲਰ ਅਸ਼ੋਕ ਝਾਅ, ਮੰਡਲ ਪ੍ਰਧਾਨ ਸੋਹਨ ਸਿੰਘ, ਉਮਾਕਾਂਤ ਤਿਵਾੜੀ, ਅਰੁਨ ਕੁਮਾਰ ਤੇਜਪਾਲ ਅਤੇ ਹੋਰ ਭਾਜਪਾ ਵਰਕਰ ਹਾਜਿਰ ਸਨ। ਇਸ ਮੌਕੇ ਕੌਂਸਲਰ ਅਰੁਣ ਸ਼ਰਮਾ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਾਰੇ ਮੰਡਲਾਂ ਵਿੱਚ ਅਜਿਹੇ ਪੌਦੇ ਲਗਾਏ ਜਾ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ