Nabaz-e-punjab.com

ਭਾਜਪਾ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ, ਲੱਡੂ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 69ਵਾਂ ਜਨਮ ਦਿਨ ਮਨਾਇਆ ਗਿਆ। ਇਸ ਸਬੰਧੀ ਇੱਥੋਂ ਦੇ ਸਰਕਾਰੀ ਸਕੂਲ ਫੇਜ਼-1ਵਿੱਚ ਇਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲੀ ਬੱਚਿਆਂ ਨੂੰ ਮਠਿਆਈ ਵੰਡੀ ਗਈ।
ਸਮਾਗਮ ਦੌਰਾਨ ਸ੍ਰੀ ਸੁਖਵਿੰਦਰ ਗੋਲਡੀ ਨੇ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਜਪਾ ਆਗੂ ਨਰਿੰਦਰ ਮੋਦੀ ਨੇ ਸਖ਼ਤ ਮਿਹਨਤ ਨਾਲ ਅੱਜ ਇਸ ਮੁਕਾਮ ਪਹੁੰਚੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੁਰੀ ਲਗਨ ਅਤੇ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਭਾਜਪਾ ਕੌਂਸਲਰ ਅਸ਼ੋਕ ਝਾਅ, ਭਾਜਪਾ ਆਗੂ ਉਮਾਕਾਂਤ ਤਿਵਾੜੀ, ਸੀਨੀਅਰ ਆਗੂ ਸੋਹਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।
ਇਸ ਦੌਰਾਨ ਭਾਜਪਾ ਮੰਡਲ ਮੁਹਾਲੀ ਵੱਲੋਂ ਬੜਮਾਜਰਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ ਗਿਆ ਅਤੇ ਬੜਮਾਜਰਾ ਵਿੱਚ ਕਈ ਥਾਵਾਂ ਦੀ ਸਫ਼ਾਈ ਕਰਵਾ ਕੇ ਉੱਥੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਮੰਡਲ ਪ੍ਰਧਾਨ ਦਵਿੰਦਰ ਵਰਮੀ, ਸਾਬਕਾ ਡੀਐਸਪੀ ਰਛਪਾਲ ਸਿੰਘ, ਜਰਨਲ ਸਕੱਤਰ ਜਗਮੋਹਨ ਸਿੰਘ, ਯੁਵਾ ਮੋਰਚਾ ਦੇ ਆਗੂ ਬਲਬੀਰ ਸਿੰਘ, ਕੁਲਵਿੰਦਰ ਅਤੇ ਹੋਰ ਆਗੂੁ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …