ਕਾਂਗਰਸ ਖ਼ਿਲਾਫ਼ ਸੜਕਾਂ ’ਤੇ ਉਤਰੇ ਭਾਜਪਾ ਵਰਕਰ, ਧੀਰਜ ਸਾਹੂ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ, ਮੁਹਾਲੀ, 9 ਦਸੰਬਰ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਅੱਜ ਸ਼ਾਮ ਇੱਥੋਂ ਦੇ ਫੇਜ਼-3/5 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਵਿਸ਼ਲ ਰੋਸ ਪ੍ਰਦਰਸ਼ਨ ਕੀਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਧੀਰਜ ਸਾਹੂ (ਜਿਸ ਦੇ ਘਰ ’ਚੋਂ ਇਨਕਮ ਟੈਕਸ ਵਿਭਾਗ ਵੱਲੋਂ 300 ਕਰੋੜ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ) ਦਾ ਪੁਤਲਾ ਸਾੜਿਆ ਅਤੇ ਕਾਂਗਰਸ ਆਗੂ ਖ਼ਿਲਾਫ਼ ਰੋਸ ਮਾਰਚ ਕੱਢਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਜਪਾ ਆਗੂ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਕਾਂਗਰਸ ਭਿਸ਼ਟਾਚਾਰ ਦਾ ਦੂਜਾ ਨਾਂ ਹੈ ਅਤੇ ਕਾਂਗਰਸ ਦੇ ਛੋਟੇ ਤੇ ਵੱਡੇ ਆਗੂ ਸਮੇਂ ਸਮੇਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਫੜੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਧੀਰਜ ਸਾਹੂ ਦੇ ਘਰ ਵਿੱਚ ਚਿਣ ਕੇ ਰੱਖੀ ਗਈ 300 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਇਹ ਸਾਬਤ ਹੁੰਦਾ ਹੈ ਕਿ ਇਹ ਪਾਰਟੀ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਵਿੱਚ ਗਲਤਾਨ ਹੈ। ਇਹੀ ਇੱਕ ਕਾਰਨ ਹੈ ਕਿ ਦੇਸ਼ ਦੇ ਲੋਕਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਅਤੇ ਹਾਲ ਹੀ ਵਿੱਚ ਹੋਈਆਂ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਨਮੋਸ਼ੀ ਭਰੀ ਹਾਰ ਹੋਈ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਦੌਰਾਨ ਕਈ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਨੇ ਰੱਜ ਕੇ ਭ੍ਰਿਸ਼ਟਾਚਾਰ ਕੀਤਾ ਹੈ। ਵਿਜੀਲੈਂਸ ਵੱਲੋਂ ਕਈ ਕਾਂਗਰਸੀ ਮੰਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕਈ ਆਗੂਆਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਪਰਚੇ ਦਰਜ ਹਨ। ਇਹੀ ਨਹੀਂ ਈਡੀ ਨੇ ਵੀ ਕਈ ਆਗੂਆਂ ਖ਼ਿਲਾਫ਼ ਪਰਚੇ ਦਰਜ ਕੀਤੇ ਹਨ।
ਇਸ ਮੌਕੇ ਸਾਬਕਾ ਅਸ਼ੋਕ ਝਾਅ, ਕੌਂਸਲਰ ਮੰਡਲ ਪ੍ਰਧਾਨ ਸੁਭਾਗ ਅਗਰਵਾਲ, ਪਵਨ ਮਨੋਚਾ, ਰਮਨ ਕੁਮਾਰ ਸੈਲੀ, ਜਸਮਿੰਦਰ ਸਿੰਘ, ਸੰਜੀਵ ਜੋਸ਼ੀ, ਦਿਲਜੀਤ ਸਿੰਘ ਮਨਾਣਾ, ਮਿਲੀ ਗਰਗ, ਮਨੀ ਠਾਕੁਰ, ਕਰਨਲ ਭੁਪਿੰਦਰ ਓਹੀ, ਗਗਨ ਸ਼ਰਮਾ, ਨਵਦੀਪ ਸਿੰਘ, ਦੀਪਕ ਪੁਰੀ, ਉਮਾ ਕਾਂਤ ਤਿਵਾੜੀ, ਹਰਦੀਪ ਸਿੰਘ ਬੈਦਵਾਨ, ਡਾ. ਮੇਜਰ ਸਿੰਘ, ਅਭਿਸ਼ੇਕ ਠਾਕੁਰ, ਰਾਹੁਲ ਸ਼ਰਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…