ਆਮ ਲੋਕਾਂ ਦੀ ਲੋੜ ਨੂੰ ਮੁੱਖ ਰੱਖ ਕੇ ਕੰਮ ਕਰਦੀ ਹੈ ਭਾਜਪਾ: ਹਰਦੀਪ ਪੁਰੀ

ਸੰਜੀਵ ਵਸ਼ਿਸ਼ਟ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਅੱਗੇ ਮੁਹਾਲੀ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਰੱਖੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਮੁਹਾਲੀ ਦੇ ਅੰਤਰਰਾਸ਼ਟਰੀ ਏਅਰਪੋਰਟ ਤੋਂ ਛੇਤੀ ਹੀ ਯੂਰੋਪ ਅਤੇ ਉੱਤਰੀ ਅਮਰੀਕਾ ਲਈ ਸਿੱਧੀਆਂ ਉਡਾਨਾਂ ਆਰੰਭ ਹੋ ਸਕਦੀਆਂ ਹਨ। ਮੁਹਾਲੀ ਤੋਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਆਏ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਭਾਜਪਾ ਉਮੀਦਵਾਰ ਸ੍ਰੀ ਸੰਜੀਵ ਵਸ਼ਿਸ਼ਟ ਦੀ ਮੰਗ ਤੇ ਇਹ ਵਾਇਦਾ ਕੀਤਾ ਹੈ ਕਿ ਮੁਹਾਲੀ ਤੋੱ ਉੱਤਰੀ ਅਮਰੀਕਾ ਅਤੇ ਯੂਰਪ ਲਈ ਛੇਤੀ ਹੀ ਉਡਾਣਾਂ ਸ਼ੁਰੂ ਕੀਤੀਆਂ ਜਾਂਣਗੀਆਂ। ਜਿਕਰਯੋਗ ਹੈ ਕਿ ਇਸ ਤੋੱ ਪਹਿਲਾਂ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਦੇ ਉਪਰਾਲੇ ਸਦਕੇ ਹੀ ਮੁਹਾਲੀ ਤੋੱ ਦੁਬਈ ਲਈ ਪਹਿਲੀ ਅੰਤਰਰਾਸ਼ਟਰੀ ਉਡਾਣ ਸ਼ੁਰੂ ਹੋਈ ਸੀ।
ਕੇਂਦਰੀ ਹਵਾਈ ਬਾਜੀ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਵਾਇਦਾ ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਦੇ ਹੱਕ ਵਿਚ ਫੇਜ਼ 9 ਵਿੱਚ ਚੋਣ ਰੈਲੀ ਦੌਰਾਨ ਕੀਤਾ। ਇਸ ਚੋਣ ਰੈਲੀ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਸਮੇਤ ਹੋਰ ਭਾਜਪਾ ਆਗੂ ਅਤੇ ਵੱਡੀ ਗਿਣਤੀ ਵਿੱਚ ਮੁਹਾਲੀ ਦੇ ਨਿਵਾਸੀ ਪਹੁੰਚੇ ਹੋਏ ਸਨ।
ਰੈਲੀ ਦੌਰਾਨ ਸੰਜੀਵ ਵਸ਼ਿਸ਼ਟ ਨੇ ਕੇੱਦਰੀ ਮੰਤਰੀ ਪੁਰੀ ਤੋਂ ਮੰਗ ਕੀਤੀ ਕਿ ਮੁਹਾਲੀ ਵਿਚ ਬੇਸ਼ੱਕ ਅੰਤਰ ਰਾਸ਼ਟਰੀ ਉਡਾਣਾਂ ਸ਼ੁਰੂ ਹੋ ਚੁੱਕੀਆਂ ਹਨ ਪਰ ਅੱਜ ਤੱਕ ਸਿਰਫ਼ ਇਕ ਹੀ ਅੰਤਰ ਰਾਸ਼ਟਰੀ ਉਡਾਣ ਚਲਾਈ ਜਾ ਰਹੀ ਹੈ। ਲੋਕਾਂ ਵਿਚ ਉੱਤਰੀ ਅਮਰੀਕਾ ਅਤੇ ਯੂਰਪ ਲਈ ਉਡਾਣਾਂ ਸ਼ੁਰੂ ਕਰਨ ਦੀ ਭਾਰੀ ਮੰਗ ਹੈ ਜਿਸ ਨੂੰ ਸ਼ੁਰੂ ਕੀਤਾ ਜਾਵੇ। ਇਸ ਤੇ ਹਰਦੀਪ ਪੁਰੀ ਨੇ ਕਿਹਾ ਕਿ ਸੰਜੀਵ ਵਸ਼ਿਸ਼ਟ ਵੱਲੋੱ ਲੋਕ ਭਲਾਈ ਲਈ ਚੁੱਕੀ ਗਈ ਉਲ਼ਤਰੀ ਅਮਰੀਕਾ ਅਤੇ ਯੂਰਪ ਦੇ ਦੇਸ਼ਾਂ ਲਈ ਉਡਾਣਾਂ ਦੀ ਮੰਗ ਚੋਣਾਂ ਤੋੱ ਬਾਅਦ ਪਹਿਲ ਦੇ ਆਧਾਰ ਤੇ ਹੱਲ ਕਰਵਾਈ ਜਾਵੇਗੀ। ਇਸ ਲਈ ਉਨ੍ਹਾਂ ਨੂੰ ਜਾਂ ਕਿਸੇ ਵੀ ਹੋਰ ਭਾਜਪਾ ਆਗੂ ਨੂੰ ਕੋਈ ਮੰਗ ਪੱਤਰ ਦੇਣ ਦੀ ਲੋੜ ਨਹੀ ਹੋਵੇਗੀ।
ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਦਾ ਇਹ ਹੀ ਸਭ ਤੋਂ ਵੱਡਾ ਫਾਇਦਾ ਹੈ ਕਿ ਭਾਜਪਾ ਲੋਕਾਂ ਦੀ ਲੋੜ ਨੂੰ ਮੁੱਖ ਰੱਖ ਕੇ ਕੰਮ ਕਰਦੀ ਹੈ ਅਤੇ ਜੇਕਰ ਪੰਜਾਬ ਵਿਚ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਆਉਂਦੀ ਹੈ ਤਾਂ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਆਪਣੇ ਆਪ ਹੋ ਜਾਵੇਗਾ। ਹਰਦੀਪ ਪੁਰੀ ਨੇ ਕਿਹਾ ਕਿ ਭਾਜਪਾ ਸਰਕਾਰ ਬਣਨ ਤੇ ਸੰਜੀਵ ਵਸ਼ਿਸ਼ਟ ਵੱਲੋਂ ਦਿਤੇ ਗਏ ਇੱਕੀ ਸੂਤਰੀ ਮੈਨੀਫੈਸਟੋ ਦੇ ਇਕ ਇਕ ਸੰਕਲਪ ਨੂੰ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਵਿਕਾਸ ਦੀ ਲੋੜ ਹੈ। ਕੇਵਲ ਐਨਡੀਏ ਸਰਕਾਰ ਹੀ ਪੰਜਾਬ ਨੂੰ ਡਬਲ ਇੰਜਨ ਵਜੋੱ ਵਿਕਸਤ ਕਰ ਸਕਦੀ ਹੈ। ਇਸ ਦੇ ਲਈ ਰੋਡਮੈਪ ਵੀ ਤਿਆਰ ਕੀਤਾ ਗਿਆ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਿਰ 2.81 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਜੇਕਰ ਦੁਬਾਰਾ ਗਲਤ ਸਰਕਾਰ ਬਣੀ ਤਾਂ ਪੰਜਾਬ ਵਿਚ ਕੋਈ ਨਿਵੇਸ਼ ਨਹੀਂ ਕਰੇਗਾ। ਭਾਜਪਾ ਸੱਤਾ ਵਿੱਚ ਆਉਣ ਤੇ ਵਾਈਟ ਪੇਪਰ ਲਿਆਵੇਗੀ। ਉਨ੍ਹਾਂ ਕਿਹਾ ਕਿ ਸਮੇੱ ਦੀ ਲੋੜ ਹੈ ਕਿ ਸਭ ਤੋਂ ਪਹਿਲਾਂ ਪੰਜਾਬ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ। ਕੇਂਦਰ ਸਰਕਾਰ ਨੇ ਇੱਕ ਲੱਖ ਕਰੋੜ ਰੁਪਏ ਦਾ ਪੈਕੇਜ ਤਿਆਰ ਕੀਤਾ ਹੈ। ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਉਦਯੋਗਿਕ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਦੀ ਆਮਦਨ ਵਿਚ ਵਾਧਾ ਹੋਵੇਗਾ। ਖੇਤੀ ਨੂੰ ਹੋਰ ਖ਼ੁਸ਼ਹਾਲ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਕੁੱਝ ਸਮਾਂ ਤਾਂ ਲੱਗੇਗਾ ਪਰ ਗੱਠਜੋੜ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ ਕਰਵਾ ਦੇਵੇਗੀ।
ਉਹਨਾਂ ਕਿਹਾ ਕਿ ਪੰਜਾਬ ਇੱਕ ਖ਼ਾਸ ਮੁਸ਼ਕਿਲ ਦੇ ਦੌਰਾ ਵਿਚੋੱ ਗੁਜ਼ਰ ਰਿਹਾ ਹੈ। ਦੇਸ਼ ਦਾ ਇਕ ਨੰਬਰ ਸੂਬਾ ਪੰਜਾਬ ਹੁਣ 14ਵੇਂ ਨੰਬਰ ਤੇ ਆ ਗਿਆ ਹੈ। ਪੰਜਾਬ ਵਿਚ ਇਸ ਸਮੇਂ ਖ਼ਾਨਾ-ਜੰਗੀ ਵਰਗੀ ਸਥਿਤੀ ਬਣੀ ਹੋਈ ਹੈ ਅਤੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ਵਿਚ ਜਾ ਰਹੇ ਹਨ। ਪੰਜਾਬ ਵਾਸੀਆਂ ਨੂੰ ਰੁਜ਼ਗਾਰ ਦੇਣ ਅਤੇ ਸੂਬੇ ਵਿਚ ਅਮਨ ਕਾਨੂੰਨ ਬਣਾਈ ਰੱਖਣ ਦੀ ਕੋਈ ਸੋਚ ਨਜ਼ਰ ਨਹੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ਸੂਬੇ ਵਿਚ ਲੈਂਡ ਮਾਫ਼ੀਆ, ਰੇਤ ਮਾਫ਼ੀਆ, ਵਸੂਲੀ ਮਾਫ਼ੀਆ ਰਾਜ ਕਰਨ ਲੱਗ ਪੈਂਦਾ ਹੈ। ਅਮਨ-ਕਾਨੂੰਨ ਦੀ ਸਥਿਤੀ ਮਾੜੀ ਹੁੰਦਾ ਹੈ ਤਾਂ ਸਭ ਤੋਂ ਪਹਿਲਾਂ ਉਦਯੋਗ ਉਸ ਸੂਬੇ ਨੂੰ ਛੱਡ ਕੇ ਦੂਜੇ ਰਾਜਾਂ ਵਿਚ ਚਲੇ ਜਾਂਦੇ ਹਨ। ਸਾਡੇ ਕੋਲ ਕਾਨੂੰਨ ਅਤੇ ਵਿਵਸਥਾ, ਦੇਸ ਅਤੇ ਰਾਜ ਦੀ ਸੁਰੱਖਿਆ ਲਈ ਇੱਕ ਰੋਡਮੈਪ ਹੈ। ਸਾਡੀ ਪਹਿਲ ਹੋਵੇਗੀ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਰਕਾਰ ਲਿਆ ਕੇ ਉਦਯੋਗਾਂ ਲਈ ਵਧੀਆ ਮਾਹੌਲ ਸਿਰਜਿਆ ਜਾਵੇ ਅਤੇ ਨਿਵੇਸ਼ ਲਿਆਂਦਾ ਜਾਵੇ।
ਇਸ ਮੌਕੇ ਭਾਜਪਾ ਆਗੂ ਸੁਖਜਿੰਦਰ ਸਿੰਘ ਗੋਲਡੀ, ਲਖਵਿੰਦਰ ਕੌਰ ਗਰਚਾ, ਸੁੰਦਰ ਲਾਲ ਅਗਰਵਾਲ, ਅਮਨਜੋਤ ਕੌਰ ਰਾਮੂਵਾਲੀਆ, ਜੱਸੀ ਜਸਰਾਜ, ਅਰੁਣ ਸ਼ਰਮਾ, ਅਸ਼ੋਕ ਝਾਅ, ਰਾਮੇਸ਼ ਵਰਮਾ, ਸਾਬਕਾ ਕੌਂਸਲਰ ਸ੍ਰੀਮਤੀ ਪ੍ਰਕਾਸ਼ਵਤੀ, ਸੋਹਨ ਸਿੰਘ ਸਮੇਤ ਹੋਰ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…