ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨਾਂ ਦੇ ਮਸਲਿਆਂ ਲਈ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਮਾਰਚ:
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕਿਸਾਨਾਂ ਦੇ ਮਸਲਿਆਂ ਅਤੇ ਮੰਗਾਂ ਲਈ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ ਦੀ ਅਗਵਾਈ ਵਿੱਚ ਖਰੜ ਦੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਵੱਲੋਂ ਦਿੱਤੇ ਗਏ ਮੰਗ ਪੱਤਰ ਵਿਚ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਟਿਊਬਵੈਲਾਂ ਲਈ ਬਿਜਲੀ ਦੀ ਸਪਲਾਈ ਘੱਟ ਆ ਰਹੀ ਹੈ ਜਿਸ ਨਾਲ ਕਿਸਾਨਾਂ ਨੂੰ ਸਬਜ਼ੀਆਂ ਅਤੇ ਪਸ਼ੂਆਂ ਲਈ ਚਾਰੇ ਲਈ ਪਾਣੀ ਦੀ ਸਖਤ ਲੋੜ ਹੈ ਅਤੇ ਸਪਲਾਈ ਘੱਟੋ ਘੱਟ 8 ਘੰਟੇ ਸਪਲਾਈ ਦਿੱਤੀ ਜਾਵੇ।
ਉਨ੍ਹਾਂ ਇਹ ਵੀਂ ਮੰਗ ਕੀਤੀ ਕਿ ਸਰਕਾਰ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਮੁਤਾਬਿਕ ਫਸਲਾਂ ਦੇ ਭਾਅ ਦੇਵੇ। ਯੂਨੀਅਨ ਆਗੂਆਂਨੇ ਜਲੂਰ ਕਾਂਡ ਦੇ ਸਬੰਧ ਵਿਚ ਕਿਸਾਨਾਂ ਤੇ ਕੀਤੇ ਗਏ ਨਜਾਇਜ਼ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਅਤੇ ਜੰਗਲੀ ਜਾਨਵਰਾਂ, ਅਵਾਰਾ ਪਸ਼ੂਆਂ ਅਤੇ ਕੁੱÎਤਿਆਂ ਦੀ ਕੇਂਦਰ ਸਰਕਾਰ ਤੋਂ ਮੰਨਜ਼ੂਰੀ ਲਈ ਢੁਕਵਾਂ ਪ੍ਰਬੰਧ ਕੀਤਾ ਜਾਵੇ। ਸੁਪਰੀਮ ਕੋਰਟ ਵੱਲੋਂ ਪਿਛਲੇ ਦਿਨੀ ਕੇਦਰ ਅਤੇ ਸੂਬਾ ਸਰਕਾਰਾਂ ਨੂੰ ਕਿਸਾਨ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਖੁਦਕਸ਼ੀਆਂ ਨੂੰ ਰੋਕਣ ਲਈ ਤੁਰੰਤ ਢੁਕਵੇਂ ਹੱਲ ਕਰਨ ਲਈ ਹਦਾਇਤ ਕੀਤੀ ਹੈ। ਇਸ ਮੌਕੇ ਜਸਵੀਰ ਸਿੰਘ ਘੋਗਾ, ਬਹਾਦਰ ਸਿੰਘ ਨਿਆਮੀਆਂ, ਹਰਦਿਆਲ ਸਿੰਘ ਰਡਿਆਲਾ, ਗਿਆਨ ਸਿੰਘ ਧੜਾਕ, ਬਲਜਿੰਦਰ ਸਿੰਘ ਭਜੌਲੀ, ਰਣਜੀਤ ਸਿੰਘ ਬਾਸੀਆਂ, ਸਤਨਾਮ ਸਿੰਘ ਘੋਗਾ, ਹਰਬਚਨ ਲਾਲ ਰੰਗੀਆਂ ਸਮੇਤ ਹੋਰ ਆਗੂ ਹਾਜਰ ਸਨ। ਉਧਰ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਨੇ ਕਿਸਾਨ ਯੂਨੀਅਨ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਇਹ ਮੰਗ ਪੱਤਰ ਐਸ.ਡੀ.ਐਮ.ਖਰੜ ਰਾਹੀਂ ਡਿਪਟੀ ਕਮਿਸ਼ਨਰ ਨੂੰ ਭੇਜ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…