ਭਾਜਪਾ ਦੇ ਤਾਬੂਤ ਵਿੱਚ ਆਖ਼ਰੀ ਕਿੱਲ ਸਾਬਤ ਹੋਣਗੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ: ਸਿੱਧੂ

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਤੇ ਪ੍ਰਦਰਸ਼ਨੀ

ਕੇਂਦਰ ਵੱਲੋਂ ਠੋਸ ਨੀਤੀਆਂ ਨਾ ਬਣਾਏ ਜਾਣ ਕਾਰਨ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ: ਸਿੱਧੂ

ਸਿੱਧੂ ਵੱਲੋਂ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਮੰਗ, ਪਰਾਲੀ ਪ੍ਰਬੰਧਨ ਲਈ ਝੋਨੇ ’ਤੇ 150 ਰੁਪਏ ਪ੍ਰਤੀ ਕੁਇੰਟਲ ਬੋਨਸ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਖੇਤੀਬਾੜੀ ਵਿਭਾਗ ਵੱਲੋਂ ਅੱਜ ਇੱਥੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਪ੍ਰਦਰਸ਼ਨੀ ਲਗਾਈ ਗਈ। ਸਾਬਕਾ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਇਹ ਤਿੰਨੇ ਕਾਲੇ ਕਾਨੂੰਨ ਭਾਜਪਾ ਦੇ ਤਾਬੂਤ ਵਿੱਚ ਆਖ਼ਰੀ ਕਿੱਲ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਸਾਲ ਤੋਂ ਅੰਦੋਲਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਨੇ ਅੰਨਦਾਤਾ ਦੀ ਦੁਰਦਸ਼ਾ ਵੱਲ ਧਿਆਨ ਨਹੀਂ ਦਿੱਤਾ ਅਤੇ ਕਿਸਾਨਾਂ ਲਈ ਠੋਸ ਨੀਤੀਆਂ ਨਾ ਬਣਾਏ ਜਾਣ ਕਾਰਨ ਉਨ੍ਹਾਂ ਦੀ ਦੁਰਦਸ਼ਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਤਾਕਤ ਦੀ ਵਰਤੋਂ ਨਾਲ ਕਿਸਾਨਾਂ ਦੀ ਆਵਾਜ਼ ਦਬਾਉਣ ਦੀ ਚਾਰਾਜੋਈ ਸਮੱਸਿਆ ਦਾ ਹੱਲ ਨਹੀਂ ਕਰ ਸਕਦੀ ਕਿਉਂਕਿ ਸਰਕਾਰੀ ਜਬਰ ਅੰਨਦਾਤਾ ਦੀ ਆਵਾਜ਼ ਨੂੰ ਦਬਾ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ 15ਵੀਂ ਪੰਜਾਬ ਵਿਧਾਨ ਸਭਾ ਦਾ 16ਵਾਂ ਵਿਸ਼ੇਸ਼ ਇਜਲਾਸ 8 ਨਵੰਬਰ ਨੂੰ ਸੱਦਣ ਦਾ ਫ਼ੈਸਲਾ ਕੀਤਾ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਨਾਲ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਤੋਂ ਇਲਾਵਾ ਸਰ੍ਹੋਂ ਅਤੇ ਕਪਾਹ ਦਾ ਵਧੀਆ ਮੁੱਲ ਮਿਲਦਾ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਸ਼ ਕਾਰਨ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਇਸ ਸਬੰਧੀ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੇ ਖੇਤੀ ਵਿਗਿਆਨੀਆਂ ਨੂੰ ਫ਼ਸਲਾਂ ਦੀਆਂ ਬੀਮਾਰੀਆਂ ਨੂੰ ਕੰਟਰੋਲ ਕਰਨ ਲਈ ਅਜਿਹੇ ਤਰੀਕੇ ਜਾਂ ਕੀਟਨਾਸ਼ਕ/ਨਦੀਨਾਸ਼ਕ ਵਿਕਸਿਤ ਕਰਨ ਲਈ ਕਿਹਾ ਤਾਂ ਜੋ ਝਾੜ ਪ੍ਰਭਾਵਿਤ ਨਾ ਹੋ ਸਕੇ। ਉਨ੍ਹਾਂ ਖੇਤ ਵਿੱਚ ਪਰਾਲੀ ਪ੍ਰਬੰਧਨ ਲਈ ਕੇਂਦਰ ਸਰਕਾਰ ਤੋਂ ਝੋਨੇ ’ਤੇ 150 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ।

ਇਸ ਤੋਂ ਪਹਿਲਾਂ ਵਿਧਾਇਕ ਸਿੱਧੂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਉਤਪਾਦਾਂ, ਨੀਤੀਆਂ ਅਤੇ ਹੋਰ ਲੋਕ ਪੱਖੀ ਨੀਤੀਆਂ ਨੂੰ ਪ੍ਰਦਰਸ਼ਿਤ ਕਰਨ ਲਈ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕੀਤਾ। ਇਸ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਪੂਜਾ ਗਰੇਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਰਾਕੇਸ਼ ਰਹੇਜਾ, ਬਲਦੇਵ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੱੁਟਸ), ਪਰਮਿੰਦਰ ਸਿੰਘ ਐਸੋਸੀਏਟ ਡਾਇਰੈਕਟਰ ਅਤੇ ਏਡੀਓ ਗੁਰਦਿਆਲ ਕੁਮਾਰ ਤੇ ਹੋਰ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …