ਕਾਲੇ ਕਾਨੂੰਨ: ਮਿਲਕਮੈਨ ਯੂਨੀਅਨ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਖੇਤੀ ਕਾਲੇ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਰੈਲੀ ਕੱਢੀ ਜੋ ਕਿ ਗੁਰਦੁਆਰਾ ਬਾਗ ਸ਼ਹੀਦਾਂ ਤੋਂ ਸ਼ੁਰੂ ਹੋ ਕੇ ਵਾਈਪੀਐਸ ਚੌਕ ਫੇਜ਼-8, ਲਾਲ ਬੱਤੀ ਚੌਕ ਫੇਜ਼-7 ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਹੁੰਦੀ ਹੋਈ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਪਹੁੰਚ ਕੇ ਸਮਾਪਤ ਹੋਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਿੰਡਾਂ ਦੇ ਦੋਧੀਆਂ ਨੇ ਸ਼ਿਰਕਤ ਕੀਤੀ ਅਤੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਇਸ ਮੌਕੇ ਮਿਲਕਮੈਨ ਯੂਨੀਅਨ ਨੇ ਕਿਸਾਨੀ ਅੰਦੋਲਨ ਨੂੰ ਹਮਾਇਤ ਦੇਣ ਦਾ ਅਹਿਦ ਲੈਂਦਿਆਂ ਹਰੇਕ ਨਾਗਰਿਕ ਨੂੰ 26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਜਮਹੂਰੀ ਕਿਸਾਨ ਸਭਾ ਦੇ ਆਗੂ ਇੰਦਰਜੀਤ ਸਿੰਘ ਗਰੇਵਾਲ ਅਤੇ ਸੱਜਣ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ ਕਰਨ ਲਈ ਸਮੁੱਚੇ ਵਰਗ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ ਸਰਕਾਰ ਕਿਸਾਨਾਂ ਦਾ ਸਬਰ ਪਰਖ ਰਹੀ ਹੈ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੋਝੀਆਂ ਚਾਲਾਂ ਕੇਂਦਰ ਸਰਕਾਰ ਵੱਲੋਂ ਚਲੀਆਂ ਜਾ ਰਹੀਆਂ ਹਨ ਜੋ ਨਿੰਦਣਯੋਗ ਹਨ।
ਇਸ ਮੌਕੇ ਜਸਵੀਰ ਸਿੰਘ ਨਰੈਣਾ, ਇੰਦਰ ਸਿੰਘ ਕੁੰਭੜਾ, ਗੁਰਮੀਤ ਸਿੰਘ ਗੜੋਲੀਆਂ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਕਰਤਾਰਪੁਰ, ਸਿਤਾਰ ਖ਼ਾਨ, ਰਜਵੰਤ ਸਿੰਘ ਤਸੌਲੀ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸਤਵੀਰ ਸਿੰਘ ਸੱਤਾ, ਜਗਦੀਸ਼ ਸਿੰਘ, ਹਾਕਮ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਨਰਿੰਦਰ ਸਿੰਘ ਸਿਆਊ, ਹਰਜੀਤ ਸਿੰਘ, ਸਤਪਾਲ ਸਿੰਘ, ਜਸਬੀਰ ਸਿੰਘ ਢਕੋਰਾਂ, ਹਰਦੀਪ ਸਿੰਘ ਆਦਿ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…