Share on Facebook Share on Twitter Share on Google+ Share on Pinterest Share on Linkedin ਫੇਜ਼-11 ਵਿੱਚ ਸੀਵਰੇਜ ਬੰਦ ਹੋਣ ਕਾਰਨ ਲੋਕ ਪ੍ਰੇਸ਼ਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ: ਇੱਥੋਂ ਦੇ ਫੇਜ਼-11 ਦੇ ਐਮਆਈਜੀ 1331 ਵਾਲੇ ਬਲਾਕ ਵਿੱਚ ਸੀਵਰੇਜ ਸਿਸਟਮ ਬੰਦ ਹੋ ਜਾਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਚਲਾ ਗਿਆ ਹੈ। ਜਿਸ ਕਾਰਨ ਇਲਾਕੇ ਦੇ ਵਸਨੀਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਲਾਕੇ ਦੇ ਵਸਨੀਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਇਸ ਇਲਾਕੇ ਵਿੱਚ ਸੀਵਰੇਜ ਸਿਸਟਮ ਬੰਦ ਹਨ। ਉਪਰੋਂ ਬਰਸਾਤ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਵੀ ਕਿਸੇ ਪਾਸੇ ਨਹੀਂ ਹੋ ਰਹੀ। ਇਸ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਚਲਾ ਗਿਆ ਹੈ। ਜਿਸ ਕਾਰਨ ਲੋਕਾਂ ਦੇ ਘਰਾਂ ਵਿੱਚ ਗੰਦਗੀ ਫੈਲ ਗਈ ਹੈ ਅਤੇ ਕੀਮਤੀ ਸਮਾਨ ਖਰਾਬ ਹੋਣਾ ਸ਼ੁਰੂ ਹੋ ਗਿਆ ਹੈ। ਇਸ ਤੋੱ ਇਲਾਵਾ ਇਸ ਗੰਦੇ ਪਾਣੀ ਤੋਂ ਉੱਠਦੀ ਬਦਬੂ ਕਾਰਨ ਵੀ ਇਲਾਕਾ ਵਾਸੀਆਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਉਹਨਾਂ ਮੰਗ ਕੀਤੀ ਕਿ ਪਹਿਲ ਦੇ ਆਧਾਰ ਤੇ ਸੀਵਰੇਜ ਸਿਸਟਮ ਨੂੰ ਠੀਕ ਕੀਤਾ ਜਾਵੇ। ਉਧਰ, ਸਾਬਕਾ ਕੌਂਸਲਰ ਸੁਖਮਿੰਦਰ ਸਿੰਘ ਬਰਨਾਲਾ ਨੇ ਕਿਹਾ ਕਿ ਸਥਾਨਕ ਲੋਕ ਸ਼ੁਰੂ ਤੋਂ ਹੀ ਅਨੇਕਾਂ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਲੇਕਿਨ ਅਧਿਕਾਰੀਆਂ ਨੂੰ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਗੰਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ਵਿੱਚ ਵੜ ਜਾਂਦਾ ਹੈ ਅਤੇ ਲੋਕਾਂ ਦਾ ਕਾਫੀ ਨੁਕਸਾਨ ਵੀ ਹੁੰਦਾ ਹੈ। ਉਂਜ ਰੂਟੀਨ ਵਿੱਚ ਪੀਣ ਵਾਲੇ ਪਾਣੀ ਦੀ ਵੀ ਕਿੱਲਤ ਰਹਿੰਦੀ ਹੈ। ਉਪਰਲੀ ਮੰਜ਼ਿਲਾਂ ’ਤੇ ਰਹਿੰਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ