Share on Facebook Share on Twitter Share on Google+ Share on Pinterest Share on Linkedin ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਤੇ ਖੂਨਦਾਨ ਕੈਂਪ 3 ਦਸੰਬਰ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਤਤਕਾਲੀ ਜਥੇਦਾਰ ਅਕਾਲ ਤਖ਼ਤ ਸਾਹਿਬ) ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 3 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮੁਹਾਲੀ ਇਲਾਕੇ ਸਮੇਤ ਦੂਰ ਦੁਰਾਡੇ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਥੇਦਾਰ ਬਾਬਾ ਹਨੂੰਮਾਨ ਸਿੰਘ ਨੇ 1845 ਈਸਵੀ ਵਿੱਚ ਅੰਗਰੇਜ਼ਾਂ ਦੇ ਜਬਰ ਜੁਲਮ ਖ਼ਿਲਾਫ਼ ਲੜਾਈ ਲੜਦਿਆਂ 500 ਤੋਂ ਵੱਧ ਸਿੰਘਾਂ ਨਾਲ ਇਸ ਅਸਥਾਨ ’ਤੇ ਸ਼ਹੀਦੀ ਜਾਮ ਪੀਤਾ। ਜਿੱਥੇ ਅੱਜ ਬਹੁਤ ਹੀ ਆਲੀਸ਼ਾਨ ਇਤਿਹਾਸਕ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਇਸ ਦਿਨ ਗੁਰਦੁਆਰਾ ਕੰਪਲੈਕਸ ਵਿੱਚ ਮੈਗਾ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਹ ਕੈਂਪ ਸਵੇਰੇ 8 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 3 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲੇਗਾ। ਜਿਸ ਵਿੱਚ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਪੰਥਕ ਕਵੀਸ਼ਰੀ ਜਥਾ, ਬੀਬੀ ਦਲੇਰ ਕੌਰ ਖਾਲਸਾ ਲੋਹੀਆਂ ਖਾਸ ਵਾਲੀਆਂ ਬੀਬੀਆਂ ਦਾ ਢਾਡੀ ਜਥਾ, ਭਾਈ ਓਂਕਾਰ ਸਿੰਘ ਊਨਾ ਵਾਲੇ, ਭਾਈ ਬੰਤਾ ਸਿੰਘ ਬਿਧੀ ਚੰਦ ਸੰਪਰਦਾ, ਭਾਈ ਕੁਲਦੀਪ ਸਿੰਘ ਸਮੇਤ ਹੋਰ ਉੱਚ ਕੋਟੀ ਦੇ ਰਾਗੀ ਅਤੇ ਢਾਡੀ ਜਥੇ ਅਤੇ ਸੰਤ ਵਿਦਵਾਨ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਬੁਲਾਰੇ ਨੇ ਦੱਸਿਆ ਕਿ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ 2 ਦਸੰਬਰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਲੈ ਕੇ ਗੁਰਦੁਆਰਾ ਹੰਸਾਲੀ ਸਾਹਿਬ ਲਈ ਵਿਸ਼ਾਲ ਪ੍ਰਭਾਤ ਫੇਰੀ ਸਵੇਰੇ ਤੜਕੇ 5 ਵਜੇ ਰਵਾਨਾ ਹੋਵੇਗੀ। ਪ੍ਰਭਾਤ ਫੇਰੀ ਦਾ ਹੰਸਾਲੀ ਸਾਹਿਬ ਪਹੁੰਚਣ ’ਤੇ ਸੰਤ ਬਾਬਾ ਪਰਮਜੀਤ ਸਿੰਘ ਸੰਗਤਾਂ ਨੂੰ ਦਰਸ਼ਨ ਦੇ ਕੇ ਨਿਹਾਲ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ