Share on Facebook Share on Twitter Share on Google+ Share on Pinterest Share on Linkedin ਗੁਰਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਵਿੱਚ 63 ਵਿਅਕਤੀਆਂ ਵੱਲੋਂ ਖੂਨਦਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ: ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਸਥਾ ਦੇ ਸਰਪ੍ਰਸਤ ਅਮਰ ਸਿੰਘ ਰੰਧਾਵਾ ਤੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-11 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਰਕਾਰੀ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 63 ਵਿਅਕਤੀਆਂ ਨੇ ਖੂਨਦਾਨ ਕੀਤਾ। ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕੀਤਾ। ਉਨ੍ਹਾਂ ਸੁਸਾਇਟੀ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਤ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਖੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਅਮਰ ਸਿੰਘ ਰੰਧਾਵਾ, ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ, ਚੇਅਰਮੈਨ ਬਚਿੱਤਰ ਸਿੰਘ ਟਿਵਾਣਾ, ਜਨਰਲ ਸਕੱਤਰ ਬਲਬੀਰ ਸਿੰਘ ਖਾਲਸਾ, ਰਘਬੀਰ ਸਿੰਘ ਤੋਕੀ, ਗੁਰਦੁਆਰਾ ਸਾਹਿਬ ਫੇਜ਼-11 ਦੇ ਪ੍ਰਧਾਨ ਹਰਪਾਲ ਸਿੰਘ ਸੋਢੀ, ਜਸਵੰਤ ਸਿੰਘ ਸਚਦੇਵਾ, ਹਰਮੀਤ ਸਿੰਘ ਗਿੱਲ, ਅਮਰਜੀਤ ਸਿੰਘ, ਬਲਵੀਰ ਸਿੰਘ, ਹਰਬੰਸ ਸਿੰਘ, ਅਜਿੰਦਰ ਸਿੰਘ, ਹਰਦੇਵ ਸਿੰਘ ਕਲੇਰ, ਰਣਜੀਤ ਸਿੰਘ, ਲਾਭ ਸਿੰਘ ਅਤੇ ਤਰਸੇਮ ਸਿੰਘ ਵੀ ਹਾਜ਼ਰ ਸਨ। ਸ੍ਰੀ ਰੰਧਾਵਾ ਅਤੇ ਸ੍ਰੀ ਮੋਜੋਵਾਲ ਨੇ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਦੇ ਬੈਨਰ ਹੇਠ ਨੌਜਵਾਨ ਪੀੜ੍ਹੀ ਨੂੰ ਖੂਨਦਾਨ ਕਰਨ ਅਤੇ ਰੁੱਖ ਲਗਾਉਣ ਦਾ ਹੋਕਾ ਦਿੰਦਿਆਂ ਭਵਿੱਖ ਵਿੱਚ ਸ਼ਹਿਰੀ ਤੇ ਪੇਂਡੂ ਖੇਤਰ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਅਤੇ ਆਮ ਲੋਕਾਂ ਨੂੰ ਖੂਨਦਾਨ ਲਈ ਲਾਮਬੰਦ ਕਰਨ ਦਾ ਪ੍ਰਣ ਕੀਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ