ਗੁਰਦੁਆਰਾ ਅਕਾਲੀ ਦਫ਼ਤਰ ਵਿੱਚ ਖੂਨਦਾਨ ਕੈਂਪ ਵਿੱਚ 65 ਨੌਜਵਾਨਾਂ ਵੱਲੋਂ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਖਰੜ, 26 ਅਪਰੈਲ:
ਨੌਜਵਾਨਾਂ ਦੇ ਯੂਥ ਗਰੁੱਪ ਖਰੜ ਵਲੋਂ ਗੁਰਦੁਆਰਾ ਸਾਹਿਬ ਅਕਾਲੀ ਦਫਤਰ ਖਰੜ ਵਿਖੇ ਇਲਾਕਾ ਨਿਵਾਸੀ ਦੇ ਸਹਿਯੋਗ ਨਾਲ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਤੇਜੀ ਗਿੱਲ ਨੇ ਕੀਤਾ। ਯੂਥ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਵੀ ਵਿਸੇਸ ਤੌਰ ਤੇ ਸ਼ਿਰਕਤ ਕੀਤੀ ਅਤੇ ਖੂਨਦਾਨੀਆਂ ਨੂੰ ਅਸ਼ੀਰਵਾਦ ਦਿੱਤਾ। ਯੂਥ ਗਰੁੱਪ ਦੇ ਪ੍ਰਧਾਨ ਚੰਨਪ੍ਰੀਤ ਸਿੰਘ ਬਡਾਲੀ, ਜਸ਼ਨ ਚਟੋਲੀ, ਗੁਰਪ੍ਰੀਤ ਧਨੋਆ, ਹਰਸ਼ ਸ਼ਰਮਾ, ਆਸ਼ਿਮ ਖਰੜ, ਅਮ੍ਰਿੰਤ, ਸਨੀ ਬਨਵੈਤ, ਗਿੰਦੀ ਰਾਣੀਮਾਜਰਾ ਨੇ ਦੱਸਿਆ ਕਿ ਇਸ ਕੈਂਪ ਵਿਚ ਸਰਕਾਰੀ ਮੈਡੀਕਲ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਬਲੱਡ ਬੈਂਕ ਦੇ ਡਾ. ਹਰਕਿਰਨ ਅਰੋੜਾ ਦੀ ਟੀਮ ਵੱਲੋਂ 65 ਯੂਨਿਟ ਇਕੱਠਾ ਕੀਤਾ ਗਿਆ। ਇਸ ਮੌਕੇ ਖੂਨਦਾਨ ਕਰਨ ਵਾਲਿਆਂ ਦਾ ਵਿਸੇਸ ਤੌਰ ਤੇ ਸਨਮਾਨ ਵੀ ਕੀਤਾ ਗਿਆ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…