nabaz-e-punjab.com

ਸਮਾਜ ਵਿੱਚ ਖੂਨਦਾਨ ਸਭ ਤੋਂ ਉਤਮ ਦਾਨ ਹੈ: ਬਲਬੀਰ ਸਿੱਧੂ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਨਵੰਬਰ:
ਖੂਨਦਾਨ ਸਭ ਤੋਂ ਉਤਮ ਦਾਨ ਹੈ ਅਤੇ ਸਾਨੂੰ ਸਾਰਿਆਂ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਹ ਗੱਲ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਵਿਭਾਗ ਦੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਮੁੰਡੀ ਖਰੜ ਵੱਲੋਂ ਵੈਸਟਰਨ ਟਾਵਰ ਸ਼ਾਪਿੰਗ ਕੰਪਲੈਕਸ ਛੱਜੂਮਾਜਰਾ ਰੋਡ ਵਿੱਚ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਮਗਰੋਂ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕੋਈ ਕਮਜ਼ੋਰੀ ਨਹੀਂ ਆਉਂਦੀ, ਸਗੋਂ ਸਰੀਰ ਪਹਿਲਾਂ ਨਾਲੋਂ ਵੀ ਤੰਦਰੁਸਤ ਹੋ ਜਾਂਦਾ ਹੈ।
ਭਾਈ ਘਨੱਈਆ ਜੀ ਸੇਵਾ ਸੁਸਾਇਟੀ ਦੇ ਬੁਲਾਰੇ ਨੇ ਦੱਸਿਆ ਕਿ ਕੈਂਪ ਵਿੱਚ ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਮੇਜਰ ਜਨਰਲ ਸੇਵਾਮੁਕਤ ਸੀ ਐਸ ਬੇਵਲੀ, ਏਜੀਐਮ ਰਿਟਾ. ਆਰ ਐਸ ਬੇਵਲੀ, ਖਰੜ ਨਗਰ ਕੌਂਸਲ ਦੀ ਪ੍ਰਧਾਨ ਸ੍ਰੀਮਤੀ ਅੰਜੂ ਚੰਦਰ, ਵਪਾਰ ਮੰਡਲ ਮੁਹਾਲੀ ਦੇ ਚੀਫ਼ ਪੈਟਰਨ ਕੁਲਵੰਤ ਸਿੰਘ ਚੌਧਰੀ, ਪ੍ਰਧਾਨ ਵਿਨੀਤ ਵਰਮਾ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਵਿਸ਼ੇਸ਼ ਮਹਿਮਾਨ ਸਨ।
ਇਸ ਮੌਕੇ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਦੀ ਟੀਮ ਵੱਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਗਏ। ਇਸ ਮੌਕੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ-ਚਿੰਨ੍ਹ ਵਪਾਰ ਮੰਡਲ ਦੇ ਚੀਫ ਪੈਟਰਨ ਕੁਲਵੰਤ ਸਿੰਘ ਚੌਧਰੀ ਵੱਲੋਂ ਦਿੱਤੇ ਗਏ। ਮੰਚ ਸੰਚਾਲਨ ਡਾ. ਕਰਮਜੀਤ ਸਿੰਘ ਬੇਦੀ ਨੇ ਕੀਤਾ।
ਇਸ ਮੌਕੇ ਇੰਦਰਜੀਤ ਸਿੰਘ ਪ੍ਰਧਾਨ ਗੁਰਮਤਿ ਪ੍ਰਸਾਰ ਕੇਂਦਰ, ਕਾਂਗਰਸ ਮੁਹਾਲੀ ਦੇ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਮੀਤ ਪ੍ਰਧਾਨ ਮਨਜੀਤ ਸਿੰਘ, ਵੈਸਟਨ ਟਾਵਰ ਦੇ ਪ੍ਰਾਜੈਕਟ ਪ੍ਰਧਾਨ ਵਿਨੀਤ ਚੌਧਰੀ, ਡਾਇਰੈਕਟਰ ਅਮਰਪ੍ਰੀਤ ਸਿੰਘ ਹੀਰਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …