
ਖਰੜ ਦੇ ਪਿੰਡ ਬਡਾਲਾ ਕੈਂਪ ਵਿੱਚ 42 ਵਿਅਕਤੀਆਂ ਵੱਲੋਂ ਖੂਨਦਾਨ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 14 ਅਗਸਤ:
ਧੰਨ ਧੰਨ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਵੈਲਫੇਅਰ ਕਲੱਬ ਰਜਿ: ਬਡਾਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ ਪਹਿਲਾ ਵਿਸ਼ਾਲ ਖੂਨਦਾਨ ਕੈਂਪ ਪਿੰਡ ਬਡਾਲਾ ਵਿੱਚ ਕਲੱਬ ਦੇ ਪ੍ਰਧਾਨ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਖਰੜ ਬਲੱਡ ਬੈਂਕ ਦੀ ਟੀਮ ਨੇ ਖੂਨ ਇਕੱਤਰ ਕੀਤਾ। ਇਸ ਕੈਪ ਵਿੱਚ 42 ਯੂਨਿਟ ਖੂਨ ਇੱਕਤਰ ਹੋਇਆ। ਇਸ ਕੈਪ ਦਾ ਉਦਘਾਟਨ ਮੁੱਖ ਮਹਿਮਾਨ ਵਜੋ ਪਹੁੰਚੇ ਭਾਜਪਾ ਕਿਸਾਨ ਮੋਰਚਾ ਮੰਡਲ ਖਰੜ ਦੇ ਪ੍ਰਧਾਨ ਜਸਵੀਰ ਸਿੰਘ ਜੋਨੀ ਦੁਆਰਾ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਕੱਲਬ ਵਲੋ ਖੂਨਦਾਨੀਆ ਨੂੰ ਵਿਸੇਸ ਤੋਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅਮਨਦੀਪ ਬਡਾਲਾ, ਅੰਮ੍ਰਿਤਪਾਲ ਸਿੰਘ, ਸੰਦੀਪ ਵਰਮਾ, ਜਸਵਿੰਦਰ ਸਿੰਘ, ਵਿਕਰਮ ਸਿੰਘ , ਸੁੱਖੀ, ਪਰਦੀਪ ਸਿੰਘ, ਦਵਿੰਦਰ ਸਿੰਘ, ਬਬਲੂ, ਜਗਦੀਪ ਸਿੰਘ, ਧੰਨਦੀਪ ਸਿੰਘ ਆਦਿ ਵੀ ਹਾਜ਼ਰ ਸਨ।