NABAZ-E-PUNJAB.COM

ਸੰਤ ਨਿਰੰਕਾਰੀ ਮਿਸ਼ਨ ਦੇ 656 ਸ਼ਰਧਾਲੂਆਂ ਵੱਲੋਂ ਖੂਨਦਾਨ

ਖੂਨਦਾਨ ਪ੍ਰਤੀ ਪਿੰਡ ਪੱਧਰ ’ਤੇ ਲੋਕ ਲਹਿਰ ਪੈਦਾ ਕਰਨ ਦੀ ਲੋੜ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਵੱਲੋਂ ਇੱਥੋਂ ਦੇ ਫੇਜ਼-6 ਵਿੱਚ ਸਥਿਤ ਸੰਤ ਨਿਰੰਕਾਰੀ ਸਤਿਸੰਗ ਭਵਨ ਵਿੱਚ 20ਵਾਂ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਸੀਨੀਅਰ ਆਈਏਐਸ ਅਫ਼ਸਰ ਕਰਣੇਸ਼ ਸ਼ਰਮਾ ਨੇ ਕੀਤਾ। ਜਦੋਂਕਿ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਸੰਤ ਨਿਰੰਕਾਰੀ ਮਿਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਗ਼ਰੀਬ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਖੂਨਦਾਨ ਪ੍ਰਤੀ ਪਿੰਡ ਪੱਧਰ ’ਤੇ ਲੋਕ ਲਹਿਰ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਨੌਜਵਾਨ ਵਰਗ ਨੂੰ ਅੱਗੇ ਆਉਣ ਦੀ ਅਪੀਲ ਕੀਤੀ।
ਇਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਕੇ.ਕੇ. ਕਸ਼ਯਪ ਨੇ ਦੱਸਿਆ ਕਿ ਇਸ ਕੈਂਪ ਵਿੱਚ 120 ਅੌਰਤਾਂ ਸਮੇਤ ਕੁੱਲ 656 ਸ਼ਰਧਾਲੂਆਂ ਨੇ ਸਵੈ ਇੱਛਾ ਅਨੁਸਾਰ ਖੂਨਦਾਨ ਕੀਤਾ। ਇਸ ਮੌਕੇ ਪੀਜੀਆਈ ਬਲੱਡ ਟਰਾਂਸਫਿਊਜਨ ਵਿਭਾਗ ਦੇ ਡਾ ਆਸੀਸ ਜੈਨ ਦੀ ਅਗਵਾਈ ਵਾਲੀ 16 ਮੈਂਬਰੀ ਟੀਮ ਤੋਂ ਇਲਾਵਾ ਸਰਕਾਰੀ ਹਸਪਤਾਲ, ਜਰਨਲ ਹਸਪਤਾਲ ਸੈਕਟਰ-16 ਤੋਂ ਡਾ. ਸਿਮਰਜੀਤ ਕੌਰ, ਡਾ. ਮਨਦੀਪ ਅੌਲਖ, ਮੁਹਾਲੀ ਦੀ ਸੰਯੋਜਕ ਡਾ. ਜਤੇਂਦਰ ਕੌਰ ਚੀਮਾ, ਖੇਤਰੀ ਸੰਚਾਲਕ ਆਤਮ ਪ੍ਰਕਾਸ਼ ਅਤੇ ਸੰਚਾਲਕ ਕੇ.ਐਸ. ਗਰਗ, ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਕਾਂਗਰਸ ਆਗੂ ਇੰਦਰਜੀਤ ਸਿੰਘ ਖੋਖਰ, ਬਲਜੀਤ ਸਿੰਘ ਗਰੇਵਾਲ ਅਤੇ ਨਰਿੰਦਰ ਚਾਵਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…