Share on Facebook Share on Twitter Share on Google+ Share on Pinterest Share on Linkedin ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਕੈਂਪ ਵਿੱਚ 82 ਵਿਅਕਤੀਆਂ ਵੱਲੋਂ ਖੂਨਦਾਨ ਪੀਜੀਆਈ ਵਿੱਚ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਦੀ ਨਿਮਾਣੀ ਕੋਸ਼ਿਸ਼ ਕੀਤੀ: ਸਤਵੀਰ ਧਨੋਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ: ਸਮਾਜ ਸੇਵੀ ਸੰਸਥਾ ‘ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ’ ਵੱਲੋਂ ਅੱਜ ਡਿਪਲਾਸਟ ਗਰੁੱਪ ਦੇ ਸਹਿਯੋਗ ਨਾਲ ਸੈਕਟਰ-69 ਵਿੱਚ 23ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦੌਰਾਨ 92 ਵਿਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਅਤੇ ਸੈਕਟਰ-69 ਦੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਦਸਿਆ ਕਿ ਇਹ ਕੈਂਪ ਲਾਉਣ ਦਾ ਮੁੱਖ ਮਕਸਦ ਕਰੋਨਾਵਾਇਰਸ ਮਹਾਮਾਰੀ ਦੇ ਦੌਰ ਵਿੱਚ ਹਸਪਤਾਲਾਂ ਵਿਚ ਹੋਈ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਉਣਾ ਸੀ ਤਾਂ ਕਿ ਇਲਾਜ ਅਧੀਨ ਮਰੀਜ਼ਾਂ ਨੂੰ ਖ਼ੂਨ ਦੀ ਕਮੀ ਨਾਲ ਜੂਝਣਾ ਨਾ ਪਵੇ। ਸ੍ਰੀ ਧਨੋਆ ਨੇ ਦੱਸਿਆ ਕਿ ਪਿਛਲੇ ਦਿਨੀਂ ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਨੇ ਉਨ੍ਹਾਂ ਤਕ ਪਹੁੰਚ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪੀਜੀਆਈ ਦੇ ਡਾਕਟਰਾਂ ਮੁਤਾਬਕ ਕਰੋਨਾ ਮਹਾਮਾਰੀ ਕਾਰਨ ਪੀਜੀਆਈ ਵਿੱਚ ਖ਼ੂਨ ਦੀ ਕਾਫ਼ੀ ਕਮੀ ਹੋ ਗਈ ਹੈ ਜਿਸ ਕਾਰਨ ਉੱਥੇ ਦਾਖ਼ਲ ਕੋਵਿਡ ਮਰੀਜ਼ਾਂ, ਕੈਂਸਰ ਦੇ ਮਰੀਜ਼ਾਂ ਅਤੇ ਹੋਰ ਲੋੜਵੰਦ ਮਰੀਜ਼ਾਂ ਨੂੰ ਲੋੜੀਂਦੀ ਮਾਤਰਾ ਵਿੱਚ ਖ਼ੂਨ ਨਾ ਮਿਲਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਂਪ ਦਾ ਉਦਘਾਟਨ ਵਾਰਡ ਨੰਬਰ-29 ਤੋਂ ਕੌਂਸਲਰ ਕੁਲਦੀਪ ਕੌਰ ਧਨੋਆ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਵਾਤਾਵਰਨ ਦਿਵਸ ਨੂੰ ਮੁੱਖ ਰੱਖਦਿਆਂ ਸੁਸਾਇਟੀ ਵੱਲੋਂ ਖ਼ੂਨਦਾਨੀਆਂ ਨੂੰ ਤੁਲਸੀ ਦੇ ਬੂਟੇ ਵੀ ਵੰਡੇ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਹਮੇਸ਼ਾ ਹੀ ਵੱਧ-ਚੜ੍ਹ ਕੇ ਹਿੱਸਾ ਪਾਇਆ ਜਾਂਦਾ ਹੈ। ਉਨ੍ਹਾਂ ਕੈਂਪ ਦੌਰਾਨ ਖੂਨਦਾਨ ਕਰਨ ਪਹੁੰਚੇ ਖੂਨਦਾਨੀਆਂ ਅਤੇ ਕੈਂਪ ਨੂੰ ਸਫਲ ਬਣਾਉਣ ਲਈ ਸੁਸਾਇਟੀ ਦੇ ਵਲੰਟੀਅਰਾਂ ਦਾ ਧਨਵਾਦ ਕੀਤਾ। ਕੈਂਪ ਵਿੱਚ ਕਰੋਨਾ ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ