ਪਿੰਡ ਢੇਲਪੁਰ ਕੈਂਪ ਵਿੱਚ 50 ਤੋਂ ਵੱਧ ਵਿਅਕਤੀਆਂ ਵੱਲੋਂ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਪਿੰਡ ਢੇਲਪੁਰ ਦੀ ਗਰਾਮ ਪੰਚਾਇਤ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਢੇਲਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਨਟ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਸ੍ਰੀ ਸਿੱਧੂ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨ ਸੜਕਾਂ ’ਤੇ ਨਹੀਂ ਬਲਕਿ ਨਸਾਂ ਵਿੱਚ ਵਹਿਣਾ ਚਾਹੀਦਾ ਹੈ। ਖੂਨਦਾਨ ਕਰਕੇ ਅਸੀਂ ਕਿਸੇ ਲੋੜਵੰਦ ਨੂੰ ਨਵੀਂ ਜ਼ਿੰਦਗੀ ਦੇ ਸਕਦੇ ਹਾਂ। ਗਰਾਮ ਪੰਚਾਇਤ ਅਤੇ ਕਲੱਬ ਵੱਲੋਂ ਖੂਨਦਾਨ ਕੈਂਪ ਲਗਾ ਕੇ ਪੁੰਨ ਦਾ ਕੰਮ ਕੀਤਾ ਹੈ। ਉਨ੍ਹਾਂ ਮੌਕੇ ’ਤੇ ਮੌਜੂਦ ਹੋਰ ਲੋਕਾਂ ਨੂੰ ਵੀ ਅਜਿਹੇ ਸਮਾਜ ਸੇਵਾ ਦੇ ਕਾਰਜ ਕਰਨ ਲਈ ਪ੍ਰੇਰਿਆ।
ਖੂਨਦਾਨ ਕੈਂਪ ਵਿੱਚ ਖੂਨ ਇਕੱਤਰ ਕਰਨ ਲਈ ਮੈਕਸ ਹਸਪਤਾਲ ਮੁਹਾਲੀ ਤੋਂ ਡਾਕਟਰਾਂ ਦੀ ਟੀਮ ਪੱੁਜੀ ਹੋਈ ਸੀ। ਜਿਸ ਦੀ ਅਗਵਾਈ ਡਾ. ਕੁਲਦੀਪ ਸਿੰਘ ਇੰਚਾਰਜ ਬਲੱਡ ਬੈਂਕ ਨੇ ਕੀਤੀ। ਕੈਂਪ ਵਿੱਚ 50 ਤੋਂ ਵੱਧ ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਮੰਤਰੀ ਨੇ ਖੂਨਦਾਨੀਆਂ ਨੂੰ ਬੈਚ ਲਗਾਏ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗਰਾਮ ਪੰਚਾਇਤ ਵੱਲੋਂ ਮੰਤਰੀ ਨੂੰ ਪਿੰਡਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸਰਪੰਚ ਹਰਜਿੰਦਰ ਸਿੰਘ, ਗੁਰਜੰਟ ਸਿੰਘ ਪ੍ਰਧਾਨ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਧਰਮਿੰਦਰ ਸਿੰਘ, ਦਵਿੰਦਰ ਸਿੰਘ, ਬਲਕਾਰ ਸਿੰਘ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ, ਜਰਨੈਲ ਸਿੰਘ, ਕੁਲਜੀਤ ਸਿੰਘ, ਰਣਜੀਤ ਸਿੰਘ, ਪਰਵਿੰਦਰ ਸਿੰਘ, ਕਮਲਦੀਪ ਸਿੰਘ, ਦਲਜੀਤ ਸਿੰਘ ਅਤੇ ਸਤਵਿੰਦਰ ਸਿੰਘ ਸੱਤਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…