Share on Facebook Share on Twitter Share on Google+ Share on Pinterest Share on Linkedin ਸੈਂਟ ਸੋਲਜਰ ਸਕੂਲ ਮੁਹਾਲੀ ਵਿੱਚ ਵਿਦਿਆਰਥੀਆਂ ਤੇ ਅਧਿਆਪਕਾ ਵੱਲੋਂ ਖੂਨਦਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ: ਇੱਥੋਂ ਦੇ ਸੈਂਟ ਸੋਲਜਰ ਇੰਟਰਨੈਸ਼ਨਲ ਸਕੂਲ ਫੇਜ਼-7 ਦੀ ਐਕਸ ਸਟੂਡੈਂਟ ਐਸੋਸੀਏਸ਼ਨ ਵੱਲੋਂ ਮੈਕਸ ਹਸਪਤਾਲ ਅਤੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਸਕੂਲ ਦੇ ਵਿਹੜੇ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਕਰਨੈਲ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਕੂਲ ਮੈਨੇਜਮੈਂਟ ਵੱਲੋਂ ਐਕਸ ਸਟੂਡੈਂਟ ਐਸੋਸੀਏਸ਼ਨ ਅਤੇ ਮੌਜੂਦਾ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਖੂਨਦਾਨ ਸਬੰਧੀ ਲੋਕ ਲਹਿਰ ਪੈਦਾ ਕੀਤੀ ਜਾਵੇਗੀ। ਸਕੂਲ ਦੀ ਪ੍ਰਿੰਸੀਪਲ ਅੰਜਲੀ ਸ਼ਰਮਾ ਨੇ ਦੱਸਿਆ ਕਿ ਕੈਂਪ ਵਿੱਚ 50 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾ ਨੇ ਖੂਨਦਾਨ ਕੀਤਾ ਅਤੇ ਮਹਿਲਾ ਸਟਾਫ਼ ਨੇ ਖੂਨਦਾਨ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਸਮੇਤ ਮਾਪਿਆਂ ਨੂੰ ਵੀ ਖੂਨਦਾਨ ਕਰਨ ਲਈ ਪ੍ਰੇਰਿਆ ਜਾਵੇਗਾ। ਅਖੀਰ ਵਿੱਚ ਸਕੂਲ ਮੈਨੇਜਮੈਂਟ ਵੱਲੋਂ ਸਾਰੇ ਖੂਨਦਾਨੀਆਂ ਅਤੇ ਮੈਡੀਕਲ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ