ਖੂਨਦਾਨ ਕੈਂਪ ਵਿੱਚ 70 ਦੁਕਾਨਦਾਰਾਂ ਤੇ ਹੋਰਨਾਂ ਲੋਕਾਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਟਰੇਡਰਜ਼ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਵੱਲੋਂ ਅੱਜ ਇੱਥੋਂ ਦੇ ਫੇਜ਼-3ਬੀ2 ਸਥਿਤ ਮਾਰਕੀਟ ਐਸੋਸੀਏਸ਼ਨ ਦੇ ਸਾਬਕਾ ਚੇਅਰਮੈਨ ਮਰਹੂਮ ਹਰਨੇਕ ਸਿੰਘ ਕਟਾਣੀ ਅਤੇ ਬੀਤੇ ਦਿਨੀਂ ਕਰੋਨਾ ਮਹਾਮਾਰੀ ਕਾਰਨ ਫੌਤ ਹੋਏ ਦੁਕਾਨਦਾਰ ਗੁਰਪ੍ਰੀਤ ਸਿੰਘ ਦੀ ਨਿੱਘੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਦਾ ਉਦਘਾਟਨ ਹਰਨੇਕ ਸਿੰਘ ਕਟਾਣੀ ਦੇ ਪੁੱਤਰ ਕੁਲਦੀਪ ਸਿੰਘ ਕਟਾਣੀ ਨੇ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਫੂਲਰਾਜ ਸਿੰਘ, ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ, ਚੇਅਰਮੈਨ ਸ਼ੀਤਲ ਸਿੰਘ, ਸਰਪ੍ਰਸਤ ਚੌਧਰੀ ਕੁਲਵੰਤ ਸਿੰਘ, ਨਾਮਧਾਰੀ ਅਮਰੀਕ ਸਿੰਘ ਸਾਜਨ ਵੀ ਹਾਜ਼ਰ ਸਨ।
ਐਸੋਸੀਏਸ਼ਨ ਦੇ ਪ੍ਰਧਾਨ ਦਿਲਾਵਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਨੇ ਦੱਸਿਆ ਕਿ ਕੈਂਪ ਵਿੱਚ 70 ਵਿਅਕਤੀਆਂ ਨੇ ਖੂਨਦਾਨ ਕੀਤਾ ਅਤੇ ਕੈਂਪ ਵਿੱਚ ਪਹੁੰਚ ਕੇ ਪੀਜੀਆਈ ਦੀ ਟੀਮ ਨੇ ਖੂਨ ਦੇ ਯੂਨਿਟ ਇਕੱਤਰ ਕੀਤੇ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਹਰ ਸਾਲ ਮਾਰਕੀਟ ਵਿੱਚ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਜਸਪਾਲ ਸਿੰਘ ਦਿਉਲ, ਰਾਜੀਵ ਭਾਟੀਆ, ਜਤਿੰਦਰਪਾਲ ਢੀਂਗਰਾ, ਨਵਦੀਪ ਬੰਸਲ ਅਤੇ ਆਤਮਾ ਰਾਮ ਅਗਰਵਾਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…