Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਵਿਖੇ ਆਖੰਡ ਪਾਠ ਸਾਹਿਬ ਮੌਕੇ ਖੂਨਦਾਨ ਕੈਂਪ ਲਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਬਲੱਡ ਡੋਨਰਜ਼ ਸੁਸਾਇਟੀ ਵੱਲੋਂ ਸੋਮਵਾਰ ਨੂੰ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਕੂਲ ਬੋਰਡ ਮੁਲਾਜ਼ਮਾਂ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ 86 ਮੁਲਾਜ਼ਮਾਂ ਨੇ ਖੂਨਦਾਨ ਕੀਤਾ। ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ-32 ਦੀ ਟੀਮ ਨੇ ਖੂਨ ਦੇ ਯੂਨਿਟ ਇਕੱਠੇ ਕੀਤੇ। ਇਸ ਮੌਕੇ ਅਕਾਲ ਅਕਾਦਮੀ ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼), ਭਾਈ ਜੁਝਾਰ ਸਿੰਘ ਆਜ਼ਾਦ ਸ਼ਾਹਬਾਦ ਵਾਲੇ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸ਼ਬਦ ਕੀਰਤਨ ਅਤੇ ਭਾਈ ਹਰਪਾਲ ਸਿੰਘ ਕਥਾ ਵਾਚਕ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਅਤੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਬੋਰਡ ਦੇ ਸੰਯੁਕਤ ਸਕੱਤਰ ਜੇਆਰ ਮਹਿਰੋਕ ਅਤੇ ਉਪ ਸਕੱਤਰ ਗੁਰਤੇਜ ਸਿੰਘ ਸਮੇਤ ਬੋਰਡ ਦੇ ਅਧਿਕਾਰੀ ਅਤੇ ਮੁਲਾਜ਼ਮ ਜਥੇਬੰਦੀ ਦੇ ਅਹੁਦੇਦਾਰ ਹਾਜ਼ਰ ਸਨ। ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਕਿਹਾ ਕਿ ਸਮਾਜ ਦੀ ਹਰ ਰੂਪ ਵਿੱਚ ਸੇਵਾ ਕਰਨਾ ਹੀ ਸਿੱਖਿਆ ਬੋਰਡ ਦਾ ਮੁੱਖ ਸੰਦੇਸ਼ ਹੈ ਅਤੇ ਇਸ ਨੂੰ ਅਧਾਰ ਮੰਨ ਕੇ ਸਿੱਖਿਆ ਬੋਰਡ ਆਪਣਾ ਕਾਰਜ ਲਗਾਤਾਰ ਕਰਦਾ ਰਹੇਗਾ। ਉਨ੍ਹਾਂ ਨੇ ਖੂਨਦਾਨੀ ਮੁਲਾਜ਼ਮਾਂ ਨੂੰ ਵਿਸ਼ੇਸ਼ ਤੋਹਫ਼ੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਬਲੱਡ ਡੋਨਰਜ਼ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ ਭੜੀ ਅਤੇ ਜਨਰਲ ਸਕੱਤਰ ਪਲਵਿੰਦਰ ਸਿੰਘ ਪਾਲੀ ਨੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਅਤੇ ਸਮੂਹ ਖੂਨਦਾਨੀ ਮੁਲਾਜ਼ਮਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ