Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ ਖੂਨਦਾਨ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਉਣ ਦੀ ਲੋੜ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ: ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵੱਲੋਂ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-7 ਵਿੱਚ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਨ੍ਹਾਂ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਹਾਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਖੂਨਦਾਨ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਖੂਨਦਾਨ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਉਣੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਖਾਸ ਕਰਕੇ ਅੌਰਤਾਂ ਨੂੰ ਵੀ ਖੂਨਦਾਨ ਪ੍ਰਤੀ ਲਾਮਬੰਦ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਅਤੇ ਵਿੱਤ ਸਕੱਤਰ ਜਤਿੰਦਰ ਆਨੰਦ ਨੇ ਦੱਸਿਆ ਕਿ ਸੰਸਥਾ ਦੇ ਪ੍ਰਧਾਨ ਭੁਪਿੰਦਰ ਸਭਰਵਾਲ ਦੀ ਅਗਵਾਈ ਹੇਠ ਵਿੱਚ ਲਗਾਏ ਗਏ ਇਸ ਕੈਂਪ ਵਿੱਚ 112 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਕੈਂਪ ਵਿੱਚ ਮੁਹਾਲੀ ਪੁਲੀਸ ਦੇ ਕਰਮਚਾਰੀਆਂ ਅਤੇ ਅੌਰਤਾਂ ਨੇ ਵੀ ਖੂਨਦਾਨ ਕੀਤਾ। ਇਸ ਮੌਕੇ ਚੇਅਰਮੈਨ ਏ ਕੇ ਪਵਾਰ ਗੋਗੀ, ਚੀਫ਼ ਪੈਟਰਨ ਹਰਜਿੰਦਰ ਸਿੰਘ ਧਵਨ, ਬਲਦੇਵ ਸਿੰਘ ਝੱਜ, ਅਸ਼ੋਕ ਗੋਇਲ ਅਤੇ ਡੀ ਐਸ ਬੈਨੀਪਾਲ (ਸਾਰੇ ਸਾਬਕਾ ਪ੍ਰਧਾਨ), ਪ੍ਰੈੱਸ ਸਕੱਤਰ ਚਰਨਜੀਤ ਸਿੰਘ, ਸਰਬਜੀਤ ਸਿੰਘ, ਉੱਜਲ ਸਿੰਘ ਲੌਂਗੀਆਂ, ਚਰਨਕੰਵਲ ਸਿੰਘ, ਅਮਨ ਗੁਲਾਟੀ, ਗੁਰਵਿੰਦਰ ਸਿੰਘ ਸਭਰਵਾਲ, ਬਸੰਤ ਚੌਧਰੀ, ਸਰਬਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ