ਉਦਘਯੋਗਪਤੀ ਪਿਆਰੇ ਲਾਲ ਦੀ ਨਿੱਘੀ ਯਾਦ ਵਿੱਚ 9ਵਾਂ ਖੂਨਦਾਨ ਕੈਂਪ 1 ਜੂਨ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਅਕਾਲੀ ਦਲ ਦੇ ਕੌਂਸਲਰ ਤੇ ਸਮਾਜ ਸੇਵੀ ਆਗੂ ਸਤਵੀਰ ਸਿੰਘ ਧਨੋਆ ਅਤੇ ਸਾਥੀਆਂ ਵੱਲੋਂ ਇੱਥੋਂ ਦੇ ਕਮਿਊਨਟੀ ਸੈਂਟਰ ਸੈਕਟਰ-69 ਵਿੱਚ ਡਿਪਲਾਸਟ ਗਰੁੱਪ, ਰੋਟਰੀ ਕਲੱਬ ਅਤੇ ਰੈੱਡ ਕਰਾਸ ਮੁਹਾਲੀ ਦੇ ਸਹਿਯੋਗ ਨਾਲ 9ਵਾਂ ਵਿਸ਼ਾਲ ਖੂਨਦਾਨ ਕੈਂਪ ਸਵਰਗੀ ਪਿਆਰੇ ਲਾਲ (ਫਾਊਂਡਰ ਡਿਪਲਾਸਟ ਪ੍ਰਾਈਵੇਟ ਲਿਮਟਿਡ) ਦੀ ਨਿੱਘੀ ਯਾਦ ਵਿੱਚ 1 ਜੂਨ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਕੈਂਪ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਵਿੱਚ ਅਕਾਲੀ ਵਰਕਰਾਂ ਅਤੇ ਕੈਂਪ ਵਾਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਖੂਨਦਾਨ ਕੈਂਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਲਾਸਟ ਗਰੁੱਪ ਦੇ ਐਮਡੀ ਅਸ਼ੋਕ ਕੁਮਾਰ ਗੁਪਤਾ ਨੇ ਲੋਕਾਂ ਨੂੰ ਵੱਧ ਤੋਂ ਖੂਨਦਾਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਲਹਿਰ ਨੂੰ ਘਰ ਘਰ ਪਹੁੰਚਾਉਣ ਦੀ ਸਖ਼ਤ ਲੋੜ ਹੈ ਤਾਂ ਜੋ ਖੂਨ ਦੀ ਮੰਗ ਅਤੇ ਪੂਰਤੀ ਨੂੰ ਸੰਤੁਲਿਤ ਕੀਤਾ ਜਾ ਸਕੇ। ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਅਤੇ ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਦੱਸਿਆ ਕਿ ਪੀਜੀਆਈ ਚੰਡੀਗੜ੍ਹ ਵਿੱਚ ਲੋੜਵੰਦ ਮਰੀਜ਼ਾਂ ਲਈ ਰੋਜ਼ਾਨਾ ਸੈਂਕੜੇ ਦੀ ਗਿਣਤੀ ਵਿੱਚ ਖੂਨ ਦੇ ਯੂਨਿਟਾਂ ਦੀ ਲੋੜ ਹੁੰਦੀ ਹੈ ਪ੍ਰੰਤੂ ਖੂਨ ਦੀ ਘਾਟ ਕਾਰਨ ਲੋੜਵੰਦ ਮਰੀਜ਼ ਦੀ ਜਾਨ ਜਾਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਕਿਉਂਕਿ ਕਈ ਵਾਰ ਮਰੀਜ਼ ਨੂੰ ਮੌਕੇ ’ਤੇ ਖੂਨ ਨਹੀਂ ਮਿਲਦਾ ਹੈ।
ਮੀਟਿੰਗ ਵਿੱਚ ਸੁਖਦੇਵ ਸਿੰਘ ਵਾਲੀਆ, ਕੁਲਦੀਪ ਸਿੰਘ ਭਿੰਡਰ, ਰਛਪਾਲ ਸਿੰਘ ਪ੍ਰੀਤੀ, ਕਰਮ ਸਿੰਘ ਮਾਵੀ, ਜਸਰਾਜ ਸਿੰਘ ਸੋਨੂੰ, ਹਰਪਾਲ ਸਿੰਘ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ ਅਟਵਾਲ, ਬਚਿੱਤਰ ਸਿੰਘ, ਪਰਵਿੰਦਰ ਸਿੰਘ, ਕ੍ਰਿਪਾਲ ਸਿੰਘ ਲਿਬੜਾ, ਗੁਰਨਾਮ ਸਿੰਘ, ਰਜਿੰਦਰ ਸਿੰਘ, ਦੀਦਾਰ ਸਿੰਘ ਢੀਂਡਸਾ, ਪ੍ਰਿੰਸੀਪਲ ਨਾਨਕ ਸਿੰਘ, ਗੁਰਮੀਤ ਸਿੰਘ ਸਰਾਓਂ, ਹਰਭਗਤ ਸਿਘ, ਹਰਮੀਤ ਸਿੰਘ, ਸ਼ਰਨਜੀਤ ਸਿੰਘ ਨਈਅਰ, ਸੁਰਜੀਤ ਸਿੰਘ ਸੇਖੋਂ, ਪ੍ਰਿਤਪਾਲ ਸਿੰਘ ਗਰੇਵਾਲ, ਗੋਪਾਲ ਦੱਤ, ਹਰਦੀਪ ਸਿੰਘ, ਦਿਨੇਸ਼ ਸੈਣੀ, ਗੁਰਮੁਖ ਸਿੰਘ ਵਾਲੀਆ, ਸੁਰਿੰਦਰ ਜੀਤ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਸੁਰਿੰਦਰ ਜੀਤ ਸਿੰਘ, ਕੇਵਲ ਕ੍ਰਿਸ਼ਨ ਸ਼ਰਮਾ, ਐਮ ਡੀ ਅਰੋੜਾ, ਸੁਦਾਗਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…