ਡਬਲਿਊ.ਡਬਲਿਊ.ਆਈ.ਸੀ.ਐਸ ਵਿੱਚ ਖੂਨਦਾਨ ਕੈਂਪ ਲਾਇਆ, 150 ਸਟਾਫ਼ ਮੈਂਬਰਾਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ:
ਡਬਲਉ.ਡਬਲਊ.ਆਈ.ਸੀ.ਐਸ. ਦੇ ਸਟਾਫ਼ ਵੱਲੋਂ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦੌਰਾਨ 150 ਸਟਾਫ਼ ਮੈਂਬਰਾਂ ਨੇ ਆਪਣਾ ਖੂਨ ਦਾਨ ਕੀਤਾ। ਬਾਬਾ ਸ਼ੇਖ ਫਰੀਦ ਬਲੱਡ ਡੌਨਰਜ਼ ਕੌਂਸਲ ਦੀ ਸਹਿਯੋਗ ਨਾਲ ਲਗਾਏ ਇਸ ਕੈਂਪ ਦੌਰਾਨ ਆਪਣੇ ਸੰਬੋਧਨ ਵਿੱਚ ਗਰੁੱਪ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸੇਵਾਮੁਕਤ ਲੈਫਟੀਨੈਂਟ ਕਰਨਲ ਬੀ.ਐਸ. ਸੰਧੂ ਨੇ ਕਿਹਾ ਕਿ ਖੂਨ ਦਾਨ ਕਰਨਾ ਇਨਸਾਨ ਦੀ ਜ਼ਿੰਦਗੀ ਦਾ ਸਭ ਤੋਂ ਵੱਡਾ ਪੁੰਨ ਦਾ ਕਾਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਸਦਕਾ ਅਜ਼ਾਈ ਜਾਂਦੀਆਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਗਰੁੱਪ ਦੇ ਸਟਾਫ਼ ਨੇ ਵੱਡੀ ਗਿਣਤੀ ਵਿੱਚ ਖੂਨਦਾਨ ਕਰਕੇ ਸਮਾਜ ਵਿੱਚ ਇਸਦਾ ਨਾਮ ਹੋਰ ਉੱਚਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮਕਸਦ ਲੋਕਾਂ ਵਿੱਚ ਖੂਨਦਾਨ ਪ੍ਰਤੀ ਉਤਸ਼ਾਹ ਪੈਦਾ ਕਰਨਾ ਅਤੇ ਇਸ ਪ੍ਰਤੀ ਲੋਕਾਂ ਦੇ ਮਨਾਂ ਵਿੱਚ ਬਣੀਆਂ ਸੰਕਾਵਾਂ ਨੂੰ ਦੂਰ ਕਰਨਾ ਹੈ। ਉਨਾਂ ਕਿਹਾ ਕਿ ਗਰੁੱਪ ਵੱਲੋਂ ਹਰ ਸਾਲ ਖੂਨਦਾਨ ਕੈਂਪ ਲਗਾਉਣ ਤੋਂ ਇਲਾਵਾ ਹੋਰ ਸਮਾਜ ਸੇਵਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਐਨਜੀਓ ਤਮੰਨਾ ਦੇ ਸਹਿਯੋਗ ਨਾਲ ਕਈ ਸਰਗਰਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫਰਵਰੀ ਮਹੀਨੇ ਦੌਰਾਨ ਨਵਾਂ ਗਰਾਓਂ ਦੇ ਨਜ਼ਦੀਕ ਪਿੰਡ ਮਾਸੌਲ ਵਿੱਚ ਗਰੁੱਪ ਵੱਲੋਂ ਇੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ। ਜਿਸ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਜਾਣਗੀਆਂ।
ਇਸ ਮੌਕੇ ਬਾਬਾ ਸ਼ੇਖ ਫਰੀਦ ਬਲੱਡ ਡੌਨਰਜ਼ ਕੌਂਸਲ ਦੀ ਪ੍ਰਧਾਨ ਬੀਬੀ ਜਸਵੰਤ ਕੌਰ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸ਼ਾਇਦ ਦੁਨੀਆਂ ਵਿੱਚ ਇਸ ਤੋਂ ਵੱਡਾ ਕੋਈ ਹੋਰ ਦਾਨ ਨਹੀਂ ਹੈ ਕਿਉਂਕਿ ਸਾਡੇ ਵੱਲੋਂ ਦਾਨ ਵਿੱਚ ਦਿੱਤੀ ਇੱਕ ਖੂਨ ਦੀ ਬੂੰਦ ਨਾਲ ਕਿਸੇ ਲੋੜਵੰਦ ਰੋਗੀ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਕੂਲਾਂ ਤੇ ਕਾਲਜਾਂ ਵਿੱਚ ਨੌਜਵਾਨਾਂ ਨੂੰ ਖੂਨਦਾਨ ਪ੍ਰਤੀ ਜਾਗਰੂਕ ਕਰਨ ਲਈ ਲਹਿਰ ਚਲਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਅੌਰਤਾਂ ਨੂੰ ਵੀ ਖੂਨਦਾਨ ਪ੍ਰਤੀ ਪ੍ਰੇਰਣ ਦੀ ਲੋੜ ਹੈ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…