ਗੁਰਦੁਆਰਾ ਅੰਬ ਸਾਹਿਬ ਵਿੱਚ ਚਾਲੀ ਮੁਕਤਿਆਂ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਦੇਗ ਤੇਗ ਫਤਿਹ ਹੈਰੀਟੇਜ ਗਰੁੱਪ, ਬਾਬਾ ਬੰਦਾ ਸਿੰਘ ਬਹਾਦਰ ਕਿਲ੍ਹਾ ਲੋਹਗੜ੍ਹ ਸਾਹਿਬ ਹਿਮਾਚਲ ਪ੍ਰਦੇਸ਼ ਅਤੇ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਐਸ ਏ ਐਸ ਨ ਗਰ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਮਹਾਨ ਸ਼ਹੀਦੀ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਸੰਸਥਾ ਦੇ ਪ੍ਰਧਾਨ ਅਮਨਦੀਪ ਸਿੰਘ ਆਬਿਆਨਾ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਬਠਲਾਨਾ ਨੇ ਦੱਸਿਆ ਕਿ ਇਸ ਮੌਕੇ 51 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਕੌਂਸਲਰ ਪਰਮਿੰਦਰ ਸਿੰਘ ਤਸਿੰਬਲੀ ਅਤੇ ਸੁਰਿੰਦਰ ਸਿੰਘ ਰੋਡਾ ਅਤੇ ਹੋਰ ਪਤਵੰਤੇ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…