Share on Facebook Share on Twitter Share on Google+ Share on Pinterest Share on Linkedin ਮਿਸ਼ਨ ਲਾਲੀ ਤੇ ਹਰਿਆਲੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿੱਚ ਖੂਨਦਾਨ ਕੈਂਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ: ਸਮਾਜ ਸੇਵੀ ਸੰਸਥਾ ਹਿਊਮਨ ਵੈਲਫੇਅਰ ਫਾਊਂਡੇਸ਼ਨ ਅਤੇ ਯੂਨੀਵਰਸਲ ਵੈਲਫੇਅਰ ਕਲੱਬ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਸਿਵਲ ਹਸਪਤਾਲ, ਲੁਧਿਆਣਾ ਦੀ ਟੀਮ ਨੇ ਡਾਕਟਰ ਗੁਰਿੰਦਰਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ 40 ਵਲੰਟੀਅਰਾਂ ਵਲੋਂ ਦਾਨ ਕੀਤਾ ਖੂਨ ਇਕੱਤਰ ਕੀਤਾ। ਕੈਂਪ ਵਿਚ ਵਲੰਟੀਅਰਾਂ ਦੀ ਹੌਂਸਲਾ ਅਫਜਾਈ ਕਰਨ ਵਾਸਤੇ ਮੈਨੇਜਰ ਅਮਰਜੀਤ ਸਿੰਘ ਗਿੱਲ ਅਤੇ ਬੀਬੀ ਗੁਰਪ੍ਰੀਤ ਕੌਰ ਰੱਖੜਾ ਵਿਸੇਸ਼ ਤੌਰ ਤੇ ਪਹੁੰਚੇ। ਕੈਂਪ ਵਿਚ ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ, ਅਮਰਜੀਤ ਸਿੰਘ ਜਾਗਦੇ ਰਹੋ, ਹਰਮੀਤ ਸਿੰਘ ਮੀਤ, ਮਲਕੀਤ ਸਿੰਘ ਬੋਲੜ ਕਲਾਂ, ਹਰਜਿੰਦਰ ਸਿੰਘ ਫਾਟਵਾਂ, ਬੀਬੀ ਸੁਰਿੰਦਰ ਕੌਰ, ਕੁਲਜੀਤ ਸਿੰਘ ਮੁਹਾਲੀ ਨੇ ਵਧ ਚੜ ਕੇ ਸੇਵਾ ਕੀਤੀ। ਮੈਨੇਜਰ ਅਮਰਜੀਤ ਸਿੰਘ ਗਿੱਲ ਨੇ ਵਲੰਟੀਅਰਾਂ ਨੂੰ ਬੈਜ, ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕਰਦਿਆਂ ਕਿਹਾ ਕਿ ਨੌਜਵਾਨਾਂ ਵਲੋਂ ਖੂਨਦਾਨ ਕਰਨਾ ਸਭ ਤੋਂ ਉਤਮ ਸੇਵਾ ਹੈ ਅਤੇ ਹਰ ਤੰਦਰੁਸਤ ਇਨਸਾਨ ਹਰ ਤਿੰਨ ਮਹੀਨਿਆਂ ਬਾਅਦ ਖੂਨਦਾਨ ਕਰ ਸਕਦਾ ਹੈ। ਉਨ੍ਹਾਂ ਕੈਂਪ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ